‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਜੈਕਟ ਤਹਿਤ ਸੈਮੀਨਾਰਾਂ ਦੇ ਵਿਰੋਧ ‘ਚ ਅਰਥੀ ਸਾੜੀ

ਫਤਿਹਗੜ੍ਹ ਸਾਹਿਬ:  ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੱਦੇ ‘ਤੇ ਜਿਲ੍ਹੇ ਦੇ ਵੱਖ-ਵੱਖ ਅਧਿਆਪਕਾਂ ਵਲੋਂ ਜ਼ਿਲ੍ਹਾ ਹੈੱਡਕੁਆਟਰ ਵਿਖੇ ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਅਧਿਆਪਕ ਵਰਗ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ | ਸਰਕਾਰ ਵਲੋਂ ਅਧਿਆਪਕਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਵੀ ਲਾਗੂ ਕਰਨ ਵਿਚ ਆਨਾ ਕਾਨੀ ਕੀਤੀ ਜਾ ਰਹੀ ਹੈ | ਪਿਛਲੇ ਲੰਮੇ ਸਮੇਂ ਤੋਂ ਵੱਖ-ਵੱਖ ਮੀਟਿੰਗਾਂ ਵਿਚ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੇ ਸਾਰੀਆਂ ਮੀਟਿੰਗਾਂ ਨੂੰ ਜਾਇਜ਼ ਠਹਿਰਾਇਆ | ਸਰਕਾਰ ਅਤੇ ਅਧਿਆਪਕ ਸੰਘਰਸ਼ ਕਮੇਟੀ ਵਿਚਕਾਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦਾ ਰਿਵਿਊ ਕਰਨ ਦੀ ਗੱਲ ਕੀਤੀ ਗਈ ਪਰ ਇਸ ਰਿਵਿਊ ਦੇ ਨਾਲ-ਨਾਲ ਸਿੱਖਿਆ ਸਕੱਤਰ ਵਲੋਂ ਆਪ ਹੁਦਰੀਆਂ ਸਬੰਧੀ ਕਾਰਵਾਈ ਕਰਦਿਆਂ ਅੱਪਰ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੇ ਸੈਮੀਨਾਰ ਲਗਾਏ ਜਾ ਰਹੇ ਹਨ | ਸੂਬੇ ਵਿਚ ਇਨ੍ਹਾਂ ਸੈਮੀਨਾਰਾਂ ਵਿਰੁੱਧ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਅਧਿਆਪਕ ਸੰਘਰਸ਼ ਕਮੇਟੀ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਜਿਸ ਵਿਚ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਸਰਕਾਰ ਇਸ ਅਖੌਤੀ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਬੰਦ ਕਰੇ ਅਤੇ ਸਿਲੇਬਸ ਅਨੁਸਾਰ ਪੜ੍ਹਾਈ ਕਰਵਾਈ ਜਾਵੇ | ਇਸ ਤੋਂ ਇਲਾਵਾ ਬੁਲਾਰਿਆਂ ਨੇ ਕਿਹਾ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਏ ਗਏ ਸੈਮੀਨਾਰ ਨਹੀਂ ਚੱਲਣ ਦਿੱਤੇ ਜਾਣਗੇ | ਇਸ ਮੌਕੇ ਦਵਿੰਦਰ ਸਿੰਘ ਪੂਨੀਆ, ਰਾਜੇਸ਼ ਕੁਮਾਰ ਅਮਲੋਹ, ਅਮਰਜੀਤ ਸਿੰਘ, ਜੋਸ਼ੀਲ ਤਿਵਾੜੀ, ਰਜਿੰਦਰ ਸਿੰਘ ਰਾਜਨ, ਸੰਤੋਖ ਸਿੰਘ, ਪਾਲ ਸਿੰਘ, ਨਾਜ਼ਰ ਸਿੰਘ, ਜਸਵੀਰ ਸਿੰਘ ਪੌੜ, ਦਲਬਾਰਾ ਸਿੰਘ, ਪਿ੍ਤਪਾਲ ਸਿੰਘ, ਜਰਨੈਲ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ, ਪਰਮਿੰਦਰ ਸਿੰਘ, ਸਤਨਾਮ ਸਿੰਘ, ਸੁਖਵਿੰਦਰ ਸਿੰਘ ਮਜਾਰੀ ਆਦਿ ਹਾਜ਼ਰ ਸਨ |

Leave a Reply

Your email address will not be published. Required fields are marked *