ਨਿਊਯਾਰਕ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਨਿਊਯਾਰਕ, ( ਰੋਹਿਨੀ ਸੰਧੂ )—ਦਿਨ ਬੁੱਧਵਾਰ ਨੂੰ ਨੌਂਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ (ਗੁਰਪੁਰਬ) ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਨਿਊਯਾਰਕ ਵਿਖੇ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਸ ਸੰਬੰਧ ‘ਚ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਦਿਨ ਦੇ ਸਮੇਂ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਸ਼ਾਮ 5 ਵਜੇ ਤੋਂ ਰਾਤ 9 ਵਜੇ ਤੱਕ ਹੋਣਗੇ।ਵਿਸ਼ੇਸ਼ ਸਮਾਗਮ ਵਿੱਚ ਨਾਮਵਰ ਕੀਰਤਨੀਏ ਭਾਈ ਮਲਕੀਤ ਸਿੰਘ ਜੀ ਲੁਧਿਆਣੇ ਵਾਲੇ ਭਾਈ ਗੁਰਪ੍ਰੀਤ ਸਿੰਘ ਜੀ ਬਠਿੰਡੇ ਵਾਲੇ ਮਹਾਨ ਕਥਾਵਾਚਕ ਗਿਆਨੀ ਲਖਵਿੰਦਰ ਸਿੰਘ ਜੀ ਖਾਲਸਾ, ਨਾਮਵਰ ਢਾਡੀ ਜੱਥਾ ਭਾਈ ਪ੍ਰਿਤਪਾਲ ਸਿੰਘ ਬੈਂਸ ਅਤੇ ਕੌਮ ਦੇ ਪੰਥ ਪ੍ਰਸਿੱਧ ਕਵੀਸ਼ਰ ਜਥਾ ਭਾਈ ਮਹਿਲ ਸਿੰਘ ਚੰਡੀਗੜ੍ਹ ਵਾਲੇ ਹਾਜ਼ਰੀ ਭਰਨਗੇ । ਜੈਕਾਰਿਆਂ ਦੀ ਗੂੰਜ ਵਿਚ ਸਤਿਗੁਰੂ ਜੀ ਦੇ ਉਪਕਾਰਾਂ ਨੂੰ ਯਾਦ ਕੀਤਾ ਜਾਵੇਗਾ। ਭਾਈ ਭੁਪਿੰਦਰ ਸਿੰਘ ਨੇ ਸਮੂਹ ਭਾਈਚਾਰੇ ਨੂੰ ਪਰਿਵਾਰ ਸਹਿਤ ਪੁੱਜਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *