ਚਾਰ ਸੀਟਾਂ ”ਤੇ ਆਪਣਿਆਂ ਨਾਲ ਭਿੜੇਗੀ ”ਆਪ”, ਬਦਲਣਗੇ ਸਮੀਕਰਣ

19 ਮਈ ਨੂੰ ਪੰਜਾਬ ‘ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਾਰਟੀਆਂ ਵਲੋਂ ਐਲਾਨੇ ਗਏ ਉਮੀਦਵਾਰਾਂ ਨੇ ਆਪਣੇ ਹੱਕ ‘ਚ ਚੋਣ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ‘ਚ ਇਕ ਵਾਰ ਲੋਕ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਹਸ਼ਰ 2014 ਦੀਆਂ ਲੋਕ ਸਭਾ ਚੋਣਾਂ ਵਰਗਾ ਹੋਵੇਗਾ ਜਾਂ ਉਸ ਤੋਂ ਵੱਖਰਾ, ਇਸ ਗੱਲ ਦਾ ਪਤਾ ਤਾਂ ਆਉਣ ਵਾਲੇ ਸਮੇਂ ‘ਚ ਹੀ ਪਤਾ ਲੱਗ ਸਕਦਾ ਹੈ। ਦੱਸ ਦੇਈਏ ਕਿ ਇਸ ਵਾਰ ਦੀਆਂ ਲੋਕ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵਿਰੋਧੀਆਂ ਦੇ ਨਾਲ-ਨਾਲ ਆਪਣੇ ਬਾਗੀ ਉਮੀਦਵਾਰਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਦੀਆਂ ਸੀਟਾਂ ‘ਤੇ ਆਪਣੇ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ 4 ਸੀਟਾਂ ਤੋਂ ‘ਆਪ’ ਦੇ ਉਮੀਦਵਾਰਾਂ ਦੇ ਖਿਲਾਫ ਉਨ੍ਹਾਂ ਦੇ ਬਾਗੀ ਉਮੀਦਵਾਰਾਂ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ ਜਦਕਿ 9 ਸੀਟਾਂ ‘ਤੇ ਬਾਗੀ ਆਗੂ ‘ਆਪ’ ਦੇ ਵਿਰੋਧੀਆਂ ਦੇ ਹੱਕ ‘ਚ ਪ੍ਰਚਾਰ ਕਰ ਰਹੇ ਹਨ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਿਰਫ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ ਅਤੇ ਨਹੂੰ ਹਰਸਿਮਰਤ ਕੌਰ ਬਾਦਲ ਦੇ ਹੱਕ ‘ਚ ਪ੍ਰਚਾਰ ਕਰਨਗੇ।


 

Leave a Reply

Your email address will not be published.