ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਡੇਰੇ ਤੋਂ ਸ਼ਰੇਆਮ ਵੋਟਾਂ ਮੰਗਣ ਤੋਂ ਡਰਨ ਲੱਗੀਆਂ।
ਪੰਜਾਬ ਤੇ ਚੰਡੀਗੜ੍ਹ ‘ਚ ਪ੍ਰਚਾਰ ਕਰਨ ਲਈ ਕਾਂਗਰਸ ਨੇ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।ਲੋਕ ਸਭਾ 2019 ਲਈ ਪੰਜਾਬ ਤੇ ਚੰਡੀਗੜ੍ਹ ਵਿਚ 19 ਮਈ ਨੂੰ ਵੋਟਾਂ ਪੈਣਗੀਆਂ। ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। ਕਾਂਗਰਸ ਦੇ ਪ੍ਰਚਾਰਕਾਂ ਦੀ ਸੂਚੀ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ , ਸੋਨੀਆ ਗਾਂਧੀ, ਡਾ ਮਨਮੋਹਨ ਸਿੰਘ , ਪ੍ਰਿਅੰਕਾ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ , ਰਾਜ ਬੱਬਰ ਤੇ ਕਾਂਗਰਸ ਦੇ ਹੋਰ ਕਈ ਸੀਨੀਅਰ ਲੀਡਰ ਸ਼ਾਮਲ ਹਨ ਜੋ ਪੰਜਾਬ ਤੇ ਚੰਡੀਗੜ੍ਹ ਵਿੱਚ ਪ੍ਰਚਾਰ ਕਰਨਗੇ।