ਆਪ ਦੇ ਉਮੀਦਵਾਰ ਨਰਿੰਦਰ ਸ਼ੇਰਗਿੱਲ ਦੀ ਪਟੀਸ਼ਨ ਹਾਈ ਕੋਰਟ ਵਲੋਂ ਸਵੀਕਾਰ, ਸ਼ੇਰਗਿੱਲ ਨੂੰ ਮਿਲੀ ਰਾਹਤ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਨੰਦਪੁਰ ਸਾਹਿਬ ਤੋਂ ਆਪ ਦੇ ਉਮੀਦਵਾਰ ਨਰਿੰਦਰ ਸ਼ੇਰਗਿੱਲ ਨੂੰ ਰਾਹਤ ਦਿੰਦੇ ਹੋਏ ਉਸਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਚਲੀ ਲੰਬੀ ਬਹਿਸ ਤੋਂ ਸ਼ੇਰਗਿੱਲ ਨੂੰ ਰਾਹਤ ਮਿਲ ਗਈ ਹੈ। ਚੋਣ ਕਮਿਸ਼ਨ ਵਲੋਂ ਸ਼ੇਰਗਿੱਲ ਦੇ ਰੱਦ ਕੀਤੇ ਗਏ ਨਾਮਜ਼ਦਗੀ ਪੱਤਰ ਤੇ ਹਾਈਕੋਰਟ ਵਲੋਂ ਰੋਕ ਲਗਾ ਲਗਾ ਦਿੱਤੀ ਹੈ