ਅਯੁੱਧਿਆ ਮਾਮਲੇ ‘ਤੇ ਸੁਣਵਾਈ, ਸੁਪਰੀਮ ਕੋਰਟ ਨੇ ਦਿੱਤਾ 15 ਅਗਸਤ ਤੱਕ ਦਾ ਸਮਾਂ.

ਅਯੁੱਧਿਆ ਮਾਮਲੇ ‘ਤੇ ਸੁਪਰੀਮ ਕੋਰਟ ਨੇ ਵਿਚੋਲਗੀ ਪੈਨਲ ਨੂੰ 15 ਅਗਸਤ ਤੱਕ ਦਾ ਹੋਰ ਸਮਾਂ ਦੇ ਦਿੱਤਾ ਹੈ। ਵਿਚੋਲਗੀ ਦੀ ਪ੍ਰਕਿਰਿਆ ਦੇ ਹੁਕਮ ਤੋਂ ਬਾਅਦ ਅੱਜ ਪਹਿਲੀ ਵਾਰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ।
ਇਸ ਦੌਰਾਨ ਜਸਟਿਸ ਐੱਫ. ਐੱਮ. ਆਈ. ਖ਼ਲੀਫਉੱਲਾਹ ਨੇ ਸੁਪਰੀਮ ਕੋਰਟ ‘ਚ ਆਪਣੀ ਰਿਪੋਰਟ ਦਾਖ਼ਲ ਕੀਤੀ, ਜਿਸ ‘ਚ ਵਿਚੋਲਗੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਕੁਝ ਹੋਰ ਸਮਾਂ ਮੰਗਿਆ ਗਿਆ। ਇਸ ਮਗਰੋਂ ਸੁਪਰੀਮ ਕੋਰਟ ਨੇ ਮਾਮਲੇ ਦੇ ਵਿਚੋਲਗੀ ਪੈਨਲ ਨੂੰ 15 ਅਗਸਤ ਤੱਕ ਦਾ ਹੋਰ ਸਮਾਂ ਦੇ ਦਿੱਤਾ ਹੈ।
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ, ”ਅਸੀਂ ਮਾਮਲੇ ‘ਚ ਵਿਚੋਲਗੀ ਕਿੱਥੋਂ ਤੱਕ ਪਹੁੰਚੀ, ਇਸ ਦੀ ਜਾਣਕਾਰੀ ਜਨਤਕ ਨਹੀਂ ਕਰ ਸਕਦੇ ਹਾਂ। ਇਸ ਨੂੰ ਗੁਪਤ ਰਹਿਣ ਦਿੱਤਾ ਜਾਵੇ।”ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਐੱਸ. ਏ. ਬੋਬੜੇ, ਜਸਟਿਸ ਡੀ. ਵਾਈ. ਚੰਦਰਚੂਹੜ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਐੱਸ. ਅਬਦੁਲ ਨਜ਼ੀਰ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਵਲੋਂ ਕੀਤੀ ਗਈ।

Leave a Reply

Your email address will not be published. Required fields are marked *