ਰਾਹੁਲ ਗਾਂਧੀ ਨੇ ਪੰਜਾਬ ਪਹੁੰਚ ਸਿੱਖ ਕਤਲੇਆਮ ਬਾਰੇ ਸੈਮ ਪਿਤਰੋਦਾ ਦੇ ਬਿਆਨ ਨੂੰ ਦੱਸਿਆ ਸ਼ਰਮਨਾਕ

ਖੰਨਾ :  ਪੰਜਾਬ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਖੰਨਾ ਨੇੜਲੇ ਪਿੰਡ ਗੱਗੜਮਾਜਰਾ ਵਿਖੇ ਚੋਣ ਰੈਲੀ ਦੌਰਾਨ ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਬਾਰੇ ਸੈਮ ਪਿਤਰੋਦਾ ਵਲੋਂ ਦਿੱਤਾ ਬਿਆਨ ਸ਼ਰਮਨਾਕ ਦੱਸਿਆ । ਰਾਹੁਲ ਨੇ ਕਿਹਾ ਕਿ ਉਨ੍ਹਾਂ ਨੇ ਸੈਮ ਨੂੰ ਕਿਹਾ ਕਿ ਉਹ ਇਸ ਸੰਬੰਧੀ ਦੇਸ਼ ਕੋਲੋਂ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਸੈਮ ਨੂੰ ਅਜਿਹਾ ਬਿਆਨ ਦੇਣ ਤੋਂ ਬਾਅਦ ਬਿਨਾਂ ਕਿਸੇ ਬਹਾਨੇ ਤੋਂ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਵੀ ਬੀਤੇ ਦਿਨੀਂ ਰਾਹੁਲ ਗਾਂਧੀ ਸੈਮ ਦੇ ਬਿਆਨ ਤੇ ਇਤਰਾਜ਼ ਜਤਾ ਚੁੱਕੇ ਹਨ, ਰਾਹੁਲ ਗਾਂਧੀ ਨੇ 1984 ਦੇ ਸਿੱਖ ਕਤਲੇਆਮ ਬਾਰੇ ਸੈਮ ਪਿਤਰੋਦਾ ਦੇ ਬਿਆਨ ਦੀ ਨਿਖੇਧੀ ਕੀਤੀ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ ਇਸ ਬਾਰੇ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ, “1984 ਦਾ ਸਿੱਖ ਕਤਲੇਆਮ ਇੱਕ ਵੱਡੀ ਤ੍ਰਾਸਦੀ ਸੀ ਅਤੇ ਇਸ ਕਤਲੇਆਮ ਦੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਜ਼ਾ ਮਿਲਣੀ ਚਾਹੀਦੀ ਹੈ।”
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਦੁਪਹਿਰ ਕਰੀਬ 12।30 ਦੁਪਹਿਰ ਖੰਨਾ ਨੇੜਲੇ ਪਿੰਡ ਗੱਗੜਮਾਜਰਾ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਗੁਰਦਾਸਪੁਰ ਤੋਂ ਪਾਰਟੀ ਉਮੀਦਵਾਰ ਸੁਨੀਲ ਜਾਖੜ, ਚਰਨਜੀਤ ਸਿੰਘ ਸਪਰਾ, ਆਸ਼ਾ ਕੁਮਾਰੀ, ਲਾਲ ਸਿੰਘ, ਗੁਰਕੀਰਤ ਸਿੰਘ ਅਤੇ ਹੋਰ ਨੇਤਾ ਵੀ ਮੌਜੂਦ ਸਨ।

Leave a Reply

Your email address will not be published.