ਕੇਜਰੀਵਾਲ ਅੱਜ ਬਰਨਾਲਾ ‘ਚ ਕਰਨਗੇ ਰੋਡ ਸ਼ੋਅ

ਬਰਨਾਲਾ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਬਰਨਾਲਾ ਦੇ ਸ਼ਹੀਦ ਭਗਤ ਸਿੰਘ ਪਾਰਕ ਵਿਚ ਸੈਰ ਕਰਨ ਲਈ ਪੁੱਜੇ। ਪਾਰਕ ਵਿਚ ਲੋਕਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਨੇ ਭਗਵੰਤ ਮਾਨ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਲਈ ਚੋਣ ਪ੍ਰਚਾਰ ਵੀ ਕੀਤਾ।ਇਸ ਮੌਕੇ ਉਨ੍ਹਾਂ ਨੇ ਪਾਰਕ ਵਿਚ ਪਹੁੰਚੀ ਜਨਤਾ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਲੋਕਾਂ ਨੂੰ ਦਿੱਲੀ ਵਿਚ ‘ਆਪ’ ਵੱਲੋਂ ਕੀਤੇ ਕੰਮਾਂ ਦੀ ਜਾਣਕਾਰੀ ਵੀ ਦਿੱਤੀ। ਇਸ ਦੌਰਾਨ ਕੇਜਰੀਵਾਲ ਨੇ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਭਗਵੰਤ ਮਾਨ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਦੱਸ ਦੇਈਏ ਕਿ ਬੀਤੇ ਦਿਨ ਕੇਜਰੀਵਾਲ ਵੱਲੋਂ ਸੰਗਰੂਰ ਦੇ ਖਨੌਰੀ ਤੋਂ ਲਹਿਰਾਗਾਗਾ-ਸੁਨਾਮ ਤੇ ਚੀਮਾ-ਲੌਂਗੋਵਾਲ-ਧਨੌਲਾ, ਢਿੱਲਵਾਂ ਤੋਂ ਬਰਨਾਲਾ ਤਕ ਰੋਡ ਸ਼ੋਅ ਤੇ ਚੋਣ ਰੈਲੀਆਂ ਕੀਤੀਆਂ ਗਈਆਂ ਸਨ ਅਤੇ ਅੱਜ ਭਾਵ 14 ਮਈ ਨੂੰ ਉਹ ਬਰਨਾਲਾ-ਸੰਘੇੜਾ-ਸ਼ੇਰਪੁਰ-ਧੂਰੀ-ਸੰਗਰੂਰ ਤੱਕ ਰੋਡ ਸ਼ੋਅ ਅਤੇ ਭਵਾਨੀਗੜ੍ਹ, ਦਿੜਬਾ ਤੇ ਸੁਨਾਮ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

Leave a Reply

Your email address will not be published.