ਤਿਵਾੜੀ ਅਤੇ ਬਿੱਟੂ ਦੀ ਜਿੱਤ ਤੇ ਐੱਨ ਆਰ ਆਈ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ : ਰਜਿੰਦਰ ਰਾਜੂ

ਐਨ ਆਰ ਆਈ ਰਜਿੰਦਰ ਰਾਜੂ।
ਜਗਦੀਸ਼ ਸਿੰਘ ਕੁਰਾਲੀ : ਲੋਕ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਅੰਦਰ ਕਾਂਗਰਸ ਪਾਰਟੀ ਵੱਲੋਂ ਤੇਰ੍ਹਾਂ ‘ਚੋਂ ਅੱਠ ਸੀਟਾਂ ਤੇ ਭਾਰੀ ਜਿੱਤ ਦੀ ਖਬਰ ਮਿਲਦਿਆਂ ਹੀ ਪੰਜਾਬ ਸਮੇਤ ਵਿਦੇਸ਼ਾਂ ਦੀ ਧਰਤੀ ਤੇ ਰਹਿ ਰਹੇ ਐੱਨ ਆਰ ਆਈ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਦੌੜ ਗੲੀ। ਇਸ ਮੌਕੇ ਫੋਨ ਤੇ ਗੱਲਬਾਤ ਕਰਦਿਆਂ ਅਮਰੀਕਾ ਦੀ ਧਰਤੀ ਤੇ ਰਹਿ ਰਹੇ ਕਾਂਗਰਸੀ ਵਰਕਰ ਰਜਿੰਦਰ ਸਿੰਘ ਰਾਜੂ ਨੇ ਕਿਹਾ ਕਿ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਅਤੇ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਦੀ ਜਿੱਤ ਨੂੰ ਲੈ ਕੇ ਐੱਨ ਆਰ ਆਈ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਰਜਿੰਦਰ ਰਾਜੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਕਾਂਗਰਸ ਪਾਰਟੀ ਵੱਲੋਂ ਵਿਕਾਸ ਨੂੰ ਲੈ ਕੇ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਹੋਇਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਗਿਣਤੀ ਵਿਚ ਵੋਟਾਂ ਦੇ ਕੇ ਜੇਤੂ ਬਣਾਇਆ ਹੈ। ਰਾਜਿੰਦਰ ਸਿੰਘ ਰਾਜੂ ਨੇ ਖੁਸ਼ੀ ਦੇ ਰੌਅ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਾਜਪਾ ਦੀਆਂ ਝੂਠੀਆਂ ਅਤੇ ਬੇ ਬੁਨਿਆਦੀ ਗੱਲਾਂ ਵਿਚ ਨਾ ਆ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਬਣਾਇਆ ਹੈ ਜੋ ਕਿ ਪੰਜਾਬ ਨੂੰ ਤਰੱਕੀ ਦੇ ਰਾਹਾਂ ਤੇ ਲੈ ਕੇ ਜਾਵੇਗਾ। ਉਨ੍ਹਾਂ ਕਿਹਾ ਕਿ ਇੱਥੋਂ ਦੇ ਵਰਕਰਾਂ ਵੱਲੋਂ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜਹਾਰ ਕੀਤਾ ਗਿਆ।