ਵੋਟਾਂ ਵਿਚ ਹਾਰ ਤੌ ਬਾਅਦ ਕਾਂਗਰਸ ਦੀ ਵਰਕਿੰਗ ਕਮੇਟੀ ਨੇ ਕੀਤੀ ਬੈਠਕ

ਮੀਟਿੰਗ ਦੌਰਾਨ ਸੋਨੀਆ ਅਤੇ ਰਾਹੁਲ ਗਾਂਧੀ
ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ ਹੋਈ ਹੈ। ਇਸ ਬੈਠਕ ‘ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਯੂਪੀਏ ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ, ਪੂਰਬੀ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪਾਰਟੀ ਦੇ ਕਈ ਸੀਨੀਅਰ ਨੇਤਾ ਮੌਜੂਦ ਰਹੇ। ਬੈਠਕ ‘ਚ ਪਾਰਟੀ ਨੇਤਾਵਾਂ ਵਲੋਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਹੋਈ ਹਾਰ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ। ਟੀਵੀ ਚੈਨਲਾਂ ਤੇ ਇੱਕ ਵਾਰ ਤਾਂ ਅਜਿਹੀਆਂ ਰਿਪੋਰਟਾਂ ਦੇ ਦਿੱਤੀਆਂ ਸਨ ਕਿ ਰਾਹੁਲ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਵਿੱਚ ਅਸਤੀਫ਼ੇ ਦੀ ਪੇਸ਼ਕਸ਼ ਰੱਖ ਦਿੱਤੀ ਹੈ ਪਰ ਬਾਅਦ ’ਚ ਇਸ ਬਾਰੇ ਕਾਂਗਰਸ ਵਰਕਿੰਗ ਕਮੇਟੀ ਨੇ ਇਸ ਬਾਰੇ ਸਪੱਸ਼ਟੀਕਰਨ ਦਿੱਤਾ ਕਿ ਅਜਿਹਾ ਕੁਝ ਨਹੀਂ ਹੋਇਆ।ਕਾਂਗਰਸ ਆਗੂਆਂ ਨੇ ਸੰਕੇਤ ਦਿੱਤਾ ਕਿ ਚੋਣ–ਨਤੀਜਿਆਂ ਦੀ ਬਹੁਤ ਡੂੰਘਾਈ ਨਾਲ ਘੋਖ–ਪੜਤਾਲ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਹੀ ਕੋਈ ਵੱਡੀ ਤੇ ਠੋਸ ਕਾਰਵਾਈ ਕੀਤੀ ਜਾਵੇਗੀ।