ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਅਜ਼ਾਦੀ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਜਗਦੀਸ਼ ਸਿੰਘ ਕੁਰਾਲੀ: ਅਜ਼ਾਦੀ ਦਿਵਸ ਦੀ 73 ਵੀਂ ਵਰ੍ਹੇਗੰਢ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਅਜ਼ਾਦੀ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਚੇਅਰਮੈਨ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਸ.ਗੁਰਵਿੰਦਰ ਸਿੰਘ ਬਾਹਰਾ ਨੇ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਰਿਆਤ ਬਾਹਰਾ ਯੂਨੀਵਰਸਿਟੀ ਦੇੇ ਵਾਈਸ ਚਾਂਸਲਰ ਡਾ. ਦਲਜੀਤ ਸਿੰਘ ਵੀ ਮੌਜੂਦ ਸਨ।
ਸ.ਗੁਰਵਿੰਦਰ ਸਿੰਘ ਬਾਹਰਾ ਨੇ ਸਮਾਗਮ ਦੌਰਾਨ ਦੇਸ਼ ਦੀ ਅਜ਼ਾਦੀ ਖਾਤਿਰ ਆਪਣੀਆਂ ਜਾਨਾਂ ਨਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ । ਇਸ ਅਜ਼ਾਦੀ ਦਿਵਸ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਦੇੇ ਵਾਈਸ ਚਾਂਸਲਰ ਡਾ. ਦਲਜੀਤ ਸਿੰਘ ਨੇ ਵੀ ਵਧਾਈ ਦਿੰਦਿਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਇਸ ਮੌਕੇ ਯੂਨੀਵਰਸਿਟੀ ਕੈਂਪਸ ਵਿੱਚ ਮਠਿਆਈਆਂ ਵੀ ਵੰਡੀਆਂ ਗਈਆਂ।