ਐਜੂਸਟਾਰ ਆਦਰਸ਼ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਅਧਿਆਪਕ ਦਿਵਸ ਉਤੇ ਅਧਿਆਪਕ ਅਤੇ ਵਿਦਿਆਰਥੀ
ਜਗਦੀਸ਼ ਸਿੰਘ ਕੁਰਾਲੀ: ਐਜੂਸਟਾਰ ਆਦਰਸ਼ ਸਕੂਲ ਕਾਲੇਵਾਲ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਦੇ ਸੰਬੰਧ ਵਿੱਚ ਇੱਕ ਵਿਸ਼ੇਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ। ਪ੍ਰੋਗਰਾਮ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੁਖਪਾਲ ਕੌਰ ਦੁਆਰਾ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਤਸਵੀਰ ਨੂੰ ਫੁੱਲ ਭੇਟ ਕਰਕੇ ਅਤੇ ਦੀਪ ਜਗਾ ਕੇ ਕੀਤੀ ਗਈ। ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਕੋਰੀਓਗ੍ਰਾਫੀ, ਕਵਿਤਾਵਾਂ, ਗਿੱਧਾ, ਕਵਾਲੀ ਤੇ ਭਾਸ਼ਣ ਆਦਿ ਦੀ ਪੇਸ਼ਕਾਰੀ ਕੀਤੀ। ਉਹਨਾਂ ਨੇ ਅਧਿਆਪਕਾਂ ਤੇ ਬਹੁਤ ਹੀ ਵਧੀਆਂ ਟਿੱਪਣੀਆ ਵੀ ਦਿੱਤੀਆ ਜਿਸ ਉਹਨਾਂ ਨੇ ਆਪਣੇ ਸਕੂਲ ਦੇ ਅਧਿਆਪਕਾ ਦੀ ਪ੍ਰਸ਼ੰਸਾ ਕਰਨ ਵਿੱਚ ਕਸਰ ਬਾਕੀ ਨਹੀਂ ਛੱਡੀ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਸੁਖਪਾਲ ਕੌਰ ਜੀ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਇਸ ਦਿਨ ਨੂੰ ਬਹੁਤ ਵਧੀਆਂ ਤਰੀਕੇ ਨਾਲ ਮਨਾਇਆ। ਉਹਨਾਂ ਨੇ ਇਸ ਮੌਕੇ ਸਾਰੇ ਅਧਿਆਪਕਾਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ।