ਸਰਕਾਰੀ ਸਕੂਲ ਬੜੌਦੀ ਵਿਖੇ ਸੈਂਟਰ ਪੱਧਰੀ ਖੇਡ ਮੁਕਾਬਲੇ ਕਰਵਾਏ

ਜੇਤੂ ਖਿਡਾਰੀਆਂ ਦੇ ਨਾਲ ਸੁਖਜਿੰਦਰ ਸਿੰਘ ਮਾਵੀ ਤੇ ਸਟਾਫ਼।
ਜਗਦੀਸ਼ ਸਿੰਘ ਕੁਰਾਲੀ : ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬੜੌਦੀ ਵਿਖੇ ਸੈਂਟਰ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿਚ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਖੇਡ ਮੁਕਾਬਲੇ ਮੁੱਖ ਅਧਿਆਪਕਾ ਸੁਰਿੰਦਰ ਕੌਰ ਦੀ ਦੇਖਰੇਖ ਹੇਠ ਕਰਵਾਏ ਗਏ। ਇਸ ਖੇਡ ਸਮਾਰੋਹ ਦੌਰਾਨ ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਵਲੋਂ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਇਸ ਮੌਕੇ ਸੁਖਜਿੰਦਰ ਸਿੰਘ ਮਾਵੀ ਵੱਲੋਂ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਦੱਸਦਿਆਂ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੇ ਵੱਖ ਵੱਖ ਸਕੂਲਾਂ ਵਿੱਚੋਂ ਆਏ ਹੋਏ ਸਮੂਹ ਬੱਚਿਆਂ ਨੂੰ ਫਲ ਵੀ ਵੰਡੇ।ਇਸ ਮੌਕੇ ਇਨ੍ਹਾਂ ਖੇਡਾਂ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕਾ ਸੁਰਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਸੈਂਟਰ ਪੱਧਰੀ ਖੇਡਾਂ ਵਿੱਚ ਕੁੱਲ 12 ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ। ਇਨ੍ਹਾਂ ਖੇਡਾਂ ਵਿਚ ਕਬੱਡੀ, ਕੁਸ਼ਤੀ, ਗੋਲਾ ਸੁੱਟਣਾ, 100 ਮੀਟਰ ਦੌੜ, 200 ਮੀਟਰ ਦੌੜ, 400 ਮੀਟਰ ਦੌੜ, ਰੱਸਾ ਕੱਸੀ, ਅਤੇ ਲੌਂਗ ਜੰਪ ਆਦਿ ਸ਼ਾਮਲ ਸਨ ਜਿਸ ਵਿੱਚ ਮੁੰਡਿਆਂ ਕੁੜੀਆਂ ਨੇ ਭਾਗ ਲਿਆ। ਜੇਤੂ ਖਿਡਾਰੀਆਂ ਨੂੰ ਮੈਡਲਾਂ ਦੇ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਮਾ: ਅਜੀਤ ਸਿੰਘ, ਰਵਿੰਦਰ ਸਿੰਘ ਮਾਵੀ ,ਸਿਵ ਦਰਸ਼ਨ ਗਿਰ, ਰਜਿੰਦਰ ਸਿੰਘ, ਸਤਵਿੰਦਰ ਸਿੰਘ, ਮਨੀਸ, ਮੈਡਮ ਜਸਵਿੰਦਰ ਕੌਰ, ਰੀਨਾ ਗੁਪਤਾ, ਚਰਨਜੀਤ ਕੌਰ ਸਮੇਤ ਵੱਖ ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।