ਕਿਸਾਨਾਂ ਲਈ ਰਾਹ ਦਸੇਰਾ ਬਣਿਆ ਪਿੰਡ ਰਤਵਾੜਾ ਦਾ ਕਿਸਾਨ ਅਮਨਦੀਪ ਸਿੰਘ ਪਰਾਲੀ ਨਾ ਸਾੜ ਕੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਪਾ ਰਿਹਾ ਹੈ ਯੋਗਦਾਨ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨਾ ਫੂਕਣ ਲਈ ਕਰਦਾ ਹੈ ਪ੍ਰੇਰਿਤ

ਕਿਸਾਨ ਅਮਨਦੀਪ ਸਿੰਘ।
ਜਗਦੀਸ਼ ਸਿੰਘ ਕੁਰਾਲੀ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਸੂਬਾ ਬਣਾਉਣ ਲਈ ਪਰਾਲੀ ਨਾ ਫੂਕਣ ਸਬੰਧੀ ਚਲਾਈ ਗਈ ਮੁਹਿੰਮ ਵਿੱਚ ਕਈ ਕਿਸਾਨ ਅੱਗੇ ਵਧ ਕੇ ਕੰਮ ਕਰ ਰਹੇ ਹਨ। ਇਹ ਕਿਸਾਨ ਜਿਥੇ ਖੁਦ ਆਪਣੀਆਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਾਉਂਦੇ, ਉਥੇ ਦੂਜੇ ਕਿਸਾਨਾਂ ਨੂੰ ਵੀ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਲਈ ਲਗਾਤਾਰ ਪ੍ਰੇਰਿਤ ਕਰ ਰਹੇ ਹਨ। ਅਜਿਹਾ ਹੀ ਅਗਾਂਹਵਧੂ ਕਿਸਾਨ ਹੈ ਪਿੰਡ ਰਤਵਾੜਾ ਦਾ ਅਮਨਦੀਪ ਸਿੰਘ ਪੁੱਤਰ ਸ. ਗੁਰਮੁੱਖ ਸਿੰਘ, ਜੋ ਆਪਣੀ ਫਸਲ ਦੀ ਰਹਿੰਦ-ਖੂੰਹਦ ਨੂੰ ਫੂਕਣ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਖਪਾ ਕੇ ਖੇਤੀ ਕਰਦਾ ਹੈ। ਇਸ ਦੇ ਨਾਲ-ਨਾਲ ਉਸ ਵੱਲੋਂ ਦੂਜੇ ਕਿਸਾਨਾਂ ਨੂੰ ਵੀ ਫਸਲ ਦੀ ਰਹਿੰਦ-ਖੂੰਹਦ ਨਾ ਸਾੜਨ ਬਾਰੇ ਪ੍ਰੇਰਿਤ ਕੀਤਾ ਜਾਂਦਾ ਹੈ।
ਕਿਸਾਨ ਅਮਨਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਪਿਛਲੇ ਸੀਜ਼ਨ ਵਿੱਚ 7 ਏਕੜ ਰਕਬੇ ਵਿੱਚ ਆਧੁਨਿਕ ਮਸ਼ੀਨਰੀ ਨਾਲ ਪਰਾਲੀ ਨੂੰ ਜ਼ਮੀਨ ਵਿੱਚ ਹੀ ਖਪਾ ਕੇ ਖੇਤੀ ਕੀਤੀ ਸੀ ਅਤੇ ਪਰਾਲੀ ਦੀ ਠੀਕ ਢੰਗ ਨਾਲ ਸੰਭਾਲ ਕਰਨ ਸਦਕਾ ਉਸ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਵੀ ਹੋਇਆ। ਉਸ ਨੇ ਦੱਸਿਆ ਕਿ ਉਨ•ਾਂ ਕਿਸਾਨ ਵੈੱਲਫੇਅਰ ਸੁਸਾਇਟੀ, ਰਤਵਾੜਾ ਦੇ ਨਾਮ ਨਾਲ ਇਕ ਕਿਸਾਨ ਗਰੁੱਪ ਕਾਇਮ ਕੀਤਾ ਹੋਇਆ ਹੈ, ਜਿਸ ਦੇ 11 ਮੈਂਬਰ ਹਨ। ਇਸ ਗਰੁੱਪ ਵੱਲੋਂ ਜਿਥੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ ਜਾਂਦਾ ਹੈ, ਉਥੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਹੀ ਖਪਾਉਣ ਲਈ ਆਧੁਨਿਕ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਖੇਤੀ ਵੰਨ-ਸੁਵੰਨਤਾ ਨੂੰ ਅਪਣਾਉਂਦੇ ਹੋਏ ਕਿਸਾਨ ਅਮਨਦੀਪ ਸਿੰਘ ਵੱਲੋਂ ਠੇਕੇ ਉਤੇ ਜ਼ਮੀਨ ਲੈ ਕੇ ਆਲੂ ਅਤੇ ਮੱਕੀ ਦੀ ਪੈਦਾਵਾਰ ਕੀਤੀ ਜਾ ਰਹੀ ਹੈ ਅਤੇ ਨਾਲ ਨਾਲ ਖੇਤੀ ਸਹਾਇਕ ਧੰਦੇ ਵਜੋਂ ਡੇਅਰੀ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਸ. ਹਰਪਾਲ ਸਿੰਘ ਨੇ ਦੱਸਿਆ ਕਿ ਆਧੁਨਿਕ ਖੇਤੀ ਅਤੇ ਪਰਾਲੀ ਦੀ ਸਾਂਭ-ਸੰਭਾਲ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ‘ਤੇ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਜਾਂਦੀ ਹੈ। ਇਸ ਮਸ਼ੀਨਰੀ ਵਿੱਚ ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਜ਼ੀਰੋ ਡਰਿੱਲ, ਸੁਪਰ ਐਸ.ਐਮ.ਐਸ. ਅਤੇ ਆਰ.ਐਮ.ਬੀ. ਪਲੌਅ ਵਰਗੇ ਸੰਦ ਸ਼ਾਮਿਲ ਹਨ। ਖੇਤੀਬਾੜੀ ਵਿਕਾਸ ਅਫਸਰ ਸ੍ਰੀ ਗੁਰਦਿਆਲ ਕੁਮਾਰ ਨੇ ਕਿਹਾ ਕਿ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਕਾਰਨ ਸਭ ਤੋਂ ਵੱਡਾ ਨੁਕਸਾਨ ਕਿਸਾਨ ਨੂੰ ਹੀ ਹੁੰਦਾ ਹੈ ਕਿਉਂਕਿ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ ਅਤੇ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਜਿਸ ਕਾਰਨ ਫਸਲ ਦੇ ਝਾੜ ‘ਤੇ ਮਾੜਾ ਅਸਰ ਪੈਂਦਾ ਹੈ। ਉਨ•ਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਵਾਇਤੀ ਫਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਵੰਨ-ਸੁਵੰਨਤਾ ਅਤੇ ਖੇਤੀ ਸਹਾਇਕ ਧੰਦੇ ਅਪਨਾਉਣ।