September 30, 2020

ਨੈਸ਼ਨਲ ਸਕੂਲ ਦਾ ਸਲਾਨਾਂ ਇਨਾਮ ਵੰਡ ਸਮਾਗਮ ਕਰਵਾਇਆ

ਸਕੂਲ ਦਾ ਸੋਵੀਨਾਰ ਜਾਰੀ ਕਰਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ

ਜਗਦੀਸ਼ ਸਿੰਘ ਕੁਰਾਲੀ : ਸਥਾਨਕ ਸ਼ਹਿਰ ਦੇ ਮੋਰਿੰਡਾ ਰੋਡ ‘ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਕੈਂਪਸ ਵਿੱਚ ਕਰਵਾਇਆ ਗਿਆ। ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਾਲਾਨਾ ਸਮਾਗਮ ਦਾ ਉਦਘਾਟਨ ਪ੍ਰਧਾਨ ਵਿਜੈ ਕੁਮਾਰ ਟਿੰਕੂ ਨੇ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਪਰਮਉਦਾਰਤਾ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿਚ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਦਿੱਤੀ। ਸਕੂਲ ਦੀ ਪ੍ਰਿੰਸੀਪਲ ਸੁਨੀਤਾ ਸਭਰਵਾਲ ਦੀ ਦੇਖ-ਰੇਖ ਹੇਠ ਸਾਲਾਨਾ ਸਮਾਗਮ ਹੋਇਆ। ਮੁੱਖ ਮਹਿਮਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਕੂਲ ਵਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਸਿੱਖਿਆ, ਖੇਡਾਂ ਅਤੇ ਹੋਰਨਾਂ ਖੇਤਰਾਂ ਵਿਚ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮੁੱਖ ਮਹਿਮਾਨ ਨੇ ਸਕੂਲ ਦਾ ਸੋਵੀਨਾਰ ਵੀ ਰਿਲੀਜ਼ ਕੀਤਾ। ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਅਮਨ ਸ਼ਰਮਾ ਤੇ ਕੁਸਮ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *