ਮਾਤਾ ਕੇਹਰ ਕੌਰ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਬੱਚਿਆਂ ਨੂੰ ਸਕੂਲੀ ਵਰਦੀਆਂ ਵੰਡੀਆਂ

ਸਕੂਲੀ ਬੱਚਿਆਂ ਨੂੰ ਜਰਸੀਆਂ ਅਤੇ ਬੂਟ ਭੇਂਟ ਕਰਦੇ ਟਰੱਸਟ ਦੇ ਮੈਂਬਰ
ਜਗਦੀਸ਼ ਸਿੰਘ ਕੁਰਾਲੀ : ਮਾਤਾ ਕੇਹਰ ਕੌਰ ਚੈਰੀਟੇਬਲ ਟਰੱਸਟ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਰਾਮਗੜ੍ਹ ਮੋਹਾਲੀ ਵਿਖੇ ਲੋੜਵੰਦ ਬੱਚਿਆਂ ਨੂੰ ਸਕੂਲੀ ਵਰਦੀਆਂ ਵੰਡਣ ਲਈ ਇਕ ਸਮਾਗਮ ਕਰਵਾਇਆ ਗਿਆ।ਜਿਸ ‘ਚ ਟਰੱਸਟ ਦੇ ਪ੍ਰਧਾਨ ਰਾਜਿੰਦਰ ਸਿੰਘ, ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ, ਚੇਅਰਮੈਨ ਪਰਮਿੰਦਰ ਸਿੰਘ ਵੀ ਵਿਸ਼ੇਸ਼ ਤੌਰ ਪਹੁੰਚੇ। ਇਸ ਮੌਕੇ ਸਕੂਲ ਮੁੱਖ ਅਧਿਆਪਕਾ ਕਮਲੇਸ਼ ਰਾਣੀ ਨੇ ਟਰੱਸਟ ਦੇ ਮੈਂਬਰਾਂ ਅਤੇ ਆਏ ਸਮੂਹ ਪਤਵੰਤਿਆਂ ਨੇ ਕਲੱਬ ਦੇ ਅਹੁਦੇਦਾਰਾਂ ਦਾ ਸਕੂਲ ਵਿਖੇ ਪਹੁੰਚਣ ‘ਤੇ ਹਾਰਦਿਕ ਸਵਾਗਤ ਕੀਤਾ। ਇਸ ਮੌਕੇ ਰਜਿੰਦਰ ਸਿੰਘ ਨੇ ਮਾਤਾ ਕੇਹਰ ਕੌਰ ਚੈਰੀਟੇਬਲ ਟਰੱਸਟ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਬਾਰੇ ਸਕੂਲ ਸਟਾਫ਼ ਤੇ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ ਤੇ ਦੱਸਿਆ ਕਿ ਟਰੱਸਟ ਸਦਾ ਲੋੜਵੰਦਾਂ ਦੀ ਮਦਦ ਲਈ ਤੱਤਪਰ ਹੈ।ਰਮਨ ਰਜਿੰਦਰ ਸਿੰਘ ਅਤੇ ਆਏ ਸਮੂਹ ਪਤਵੰਤਿਆਂ ਨੇ ਮਿਲ ਕੇ ਸਕੂਲ ਦੇ 60 ਬੱਚਿਆਂ ਨੂੰ ਸਕੂਲੀ ਵਰਦੀਆਂ ਬੂਟ ਅਤੇ ਕੋਟੀਆਂ ਵੰਡੀਆਂ।ਸਮਾਗਮ ਦੇ ਅੰਤ ਵਿੱਚ ਸਕੂਲ ਦੀ ਮੁੱਖ ਅਧਿਆਪਕਾ ਕਮਲੇਸ਼ ਰਾਣੀ ਨੇ ਟਰੱਸਟ ਦੇ ਸਮੂਹ ਮੈਂਬਰਾਂ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਅਧਿਆਪਕਾ ਜਸਵਿੰਦਰ ਕੌਰ, ਅਧਿਆਪਕਾ ਮਨਮੋਹਨ ਕੌਰ, ਅਧਿਆਪਕਾ ਸੋਨੀਆ ਗੋਇਲ, ਅਧਿਆਪਕਾ ਰਵਨੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਹਾਜ਼ਰ ਸਨ।