September 30, 2020

23ਵਾਂ ਸਰਬ ਸਾਂਝਾ ਸ਼੍ਰੀ ਅਖੰਡ ਪਾਠ ਅਤੇ ਕੀਰਤਨ ਦਰਬਾਰ 22 ਤੋਂ ਸ਼ੁਰੂ

ਜਗਦੀਸ਼ ਸਿੰਘ ਕੁਰਾਲੀ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਕਤੀ ਕਲੱਬ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ 23ਵਾਂ ਸਰਬ ਸਾਂਝਾ ਸ੍ਰੀ ਅਖੰਡ ਪਾਠ ਸਾਹਿਬ ਅਤੇ ਕੀਰਤਨ ਦਰਬਾਰ 22 ਨਵੰਬਰ ਦਿਨ ਸ਼ੁੱਕਰਵਾਰ ਨੂੰ ਵਿਸ਼ਵਕਰਮਾ ਮੰਦਰ ਦੇ ਪਿੱਛੇ ਸ਼ੁਰੂ ਹੋਣ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮੂਹ ਕਲੱਬ ਮੈਂਬਰਾਂ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਸ ਕੀਰਤਨ ਦਰਬਾਰ ਦੌਰਾਨ 22 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 24 ਨਵੰਬਰ ਨੂੰ ਭੋਗ ਪਾਏ ਜਾਣਗੇ। ਭੋਗ ਉਪਰੰਤ 24 ਅਤੇ 25 ਨਵੰਬਰ ਨੂੰ ਕੀਰਤਨ ਦਰਬਾਰ ਸਜਾਏ ਜਾਣਗੇ ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨਿਰਮਲ ਸਿੰਘ ਜੀ ਬਟਾਲਾ ਹਜ਼ੂਰੀ ਰਾਗੀ, ਡਾ ਹਰਬਨ ਸਿੰਘ ਜੀ ਅਲਵਰ ਵਾਲੇ, ਢਾਡੀ ਜਥਾ ਬੀਬੀ ਦਲੇਰ ਕੌਰ ਜੀ ਖ਼ਾਲਸਾ, ਗਿਆਨੀ ਹਰਪਾਲ ਸਿੰਘ ਜੀ ਫਤਹਿਗੜ੍ਹ ਸਾਹਿਬ ਵਾਲੇ, ਢਾਡੀ ਜਥਾ ਗਿਆਨੀ ਮਾਹਲ ਸਿੰਘ ਜੀ ਚੰਡੀਗੜ੍ਹ ਵਾਲੇ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਦੀ ਸੋਝੀ ਕਰਵਾਉਣਗੇ।ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਜਾਣਗੇ।ਮੈਂਬਰਾਂ ਵੱਲੋਂ ਸਮੂਹ ਇਲਾਕੇ ਦੀ ਸਾਧ ਸੰਗਤ ਨੂੰ ਇਨ੍ਹਾਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਵਿੱਚ ਵੱਧ ਚੜ੍ਹ ਹਾਜ਼ਰੀ ਭਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *