ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿੱਚ ਸਲਾਨਾਂ ਇਨਾਮ ਵੰਡ ਸਮਾਰੋਹ ਕਰਵਾਇਆ

ਭੰਗੜਾ ਪੇਸ਼ ਕਰਦੇ ਹੋਏ ਸਕੂਲ ਦੇ ਵਿਦਿਆਰਥੀ।
ਜਗਦੀਸ਼ ਸਿੰਘ ਕੁਰਾਲੀ: ਸਥਾਨਕ ਸ਼ਹਿਰ ਦੇ ਸਿਸਵਾਂ ਰੋਡ ਤੇ ਸਥਿਤ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆ ਵਲੋਂ ਗੀਤ ,ਸਕਿੱਟਾ,ਅਤੇ ਭੰਗੜਾ,ਗਿੱਧਾ ਅਤੇ ਹੋਰ ਸੱÎਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਵਾਹ-ਵਾਹ ਖੱਟੀ। ਇਸ ਮੌਕੇ ਸਕੂਲੀ ਬੱਚਿਆਂ ਦੇ ਨਾਲ ਨਾਲ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ। ਇਸ ਸਮੇਂ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਨਜੇਰ ਦਿਲਬਾਗ ਸਿੰਘ ਨੇ ਪਿੱਛਲੇ ਲੰਮੇ ਸਮੇਂ ਤੋ ਸਕੂਲ ਵਲੋਂ ਵਿਦਿੱਆ ਦੇ ਖੇਤਰ ‘ਚ ਪਾਏ ਯੋਗਦਾਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉੱਕਤ ਸਕੂਲ ਦੇ ਵਿਦਿਆਰਥੀਆਂ ਨੇ ਡਾਕਟਰੀ ,ਇੰਜਨੀਅਰਿੰਗ ਤੇ ਹੋਰ ਵੱਖ-ਵੱਖ ਖੇਤਰ ਵਿੱਚ ਸਲਾਘਾਯੋਗ ਪ੍ਰਾਪਤੀਆ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਜਿਸਦਾ ਸਿਹਰਾਂ ਸਕੂਲ ਦੇ ਪ੍ਰਬੰਧਕਾਂ ਤੇ ਤਜ਼ਰਬੇਕਾਰ ਸਕੂਲ ਦੇ ਸਟਾਫ਼ ਨੂੰ ਜਾਦਾ ਹੈ। ਇਸ ਮੌਕੇ ਦੇ ਪ੍ਰਿੰਸੀਪਲ ਰਣਧੀਰ ਕੌਰ ਨੇ ਸਕੂਲ ਦੀ ਸਲਾਨਾਂ ਰਿਪੋਰਟ ਪੇਸ਼ ਕੀਤੀ ਅਤੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਨਾਲ ਪੜ੍ਹਾਈ ਕਰਨ ਦੇ ਨਾਲ –ਨਾਲ ਖੇਡਾ ਵੱਲ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ। ਸਮਾਰੋਹ ਦੇ ਆਖਿਰ ਵਿਚ ਪੜ੍ਹਾਈ, ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਦਿਆਰਥੀ,ਮਾਪੇ ਤੇ ਹੋਰ ਪਤਵੰਤੇ ਹਾਜਰ ਸਨ।