ਮੈਡਲ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਵਿਦਿਆਰਥੀਆਂ ਦੇ ਨਾਲ ਸਕੂਲ ਸਟਾਫ਼ ਅਤੇ ਪ੍ਰਬੰਧਕ
ਜਗਦੀਸ਼ ਸਿੰਘ ਕੁਰਾਲੀ : ਜੀਨੀਅਸ ਇੰਟਰਨੈਸ਼ਨਲ ਸਕੂਲ ਵਿੱਚ ‘ਅਨੁਭਵ ਖੁਸ਼ੀ ਨਾਲ ਸਿੱਖਣ ਦਾ ਸਾਰ‘ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਕਰਨਲ ਵੀ ਪੀ ਐਸ ਠਾਕੁਰ ਕਮਾਂਡਿੰਗ ਅਧਿਕਾਰੀ23ਪੰਜਾਬ ਬਟਾਲੀਅਨ ਐਨ ਸੀ ਸੀ ਰੋਪੜ ਅਤੇ ਸ੍ਰੀ ਵਿਕਰਮਜੀਤ ਸਿੰਘ ਰਿਟਾਇਰਡ ਸਾਈ ਕੋਚ ਹੈਂਡਬਾਲ, ਅਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਭੁਪਿੰਦਰ ਸਿੰਘ ਸ਼ਾਮਿਲ ਹੋਏ।ਮੁੱਖ ਮਹਿਮਾਨ ਦਾ ਈਕੋ ਗਰੀਟਿੰਗ ਦੇ ਨਾਲ ਸਵਾਗਤ ਕੀਤਾ ਗਿਆ ਅਤੇ ਮੁੱਖ ਮਹਿਮਾਨ ਵੱਲੋਂ ਜੋਤ ਜਗਾਉਣ ਦੀ ਰਸਮ ਅਦਾ ਕੀਤੀ ਗਈ।ਮੁੱਖ ਮਹਿਮਾਨ ਵੱਲੋਂ ਗੋਆ ਵਿਖੇ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਗੋਲਡ ਅਤੇ ਸਿਲਵਰ ਮੈਡਲ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇਕੇ ਸਨਮਾਨਿਤ ਕੀਤਾ ਗਿਆ ਅਤੇ ਮਨਜਿੰਦਰ ਸਿੰਘ ਕਰਾਟੇ ਕੋਚ ਦੀ ਇਸ ਜਿੱਤ ਲਈ ਪ੍ਰਸ਼ੰਸਾ ਕੀਤੀ ਗਈ।ਇਸ ਤੋਂ ਉਪਰੰਤ ਸਕੂਲ ਦੀ ਪ੍ਰਿਸੀਪਲ ਡਾਕਟਰ ਬਿੰਦੂ ਸ਼ਰਮਾ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਅਤੇ ਲੀਡ ਪ੍ਰੋਗਰਾਮ ਦੀ ਜਾਣਕਾਰੀ, ਪ੍ਰੋਗਰਾਮ ਦਾ ਹਿੱਸਾ ਬਣੇ ਸਾਰੇ ਮਹਿਮਾਨਾਂ ਅਤੇ ਸਕੂਲ ਦੇ ਬੱਚਿਆਂ ਦੇ ਮਾਪਿਆਂ ਨੂੰ ਦਿੱਤੀ।ਇਸ ਉਪਰੰਤ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਵੱਲੋਂ ਭੰਗੜਾ, ਸਕਿੱਟਾਂ, ਨਾਟਕ ਆਦਿ ਪੇਸ਼ ਕੀਤੇ ਗਏ।ਇਸ ਪ੍ਰੋਗਰਾਮ ਚ ਨੌਵੀਂ ਅਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸ਼ੋਸ਼ਲ ਨੈਟਵਰਕ, ਭੇਦਭਾਵ ਅਤੇ ਰੁੱਖ ਲਗਾਉਣ ਦੇ ਵਿਸ਼ਿਆਂ ਤੇ ਐਕਟ ਪੇਸ਼ ਕੀਤੇ ਗਏ।ਲੜਕੀਆਂ ਵੱਲੋਂ ਗਿੱਧਾ ਪੇਸ਼ ਕੀਤਾ ਗਿਆ।ਅਖੀਰ ਵਿੱਚ ਵਾਇਸ ਪ੍ਰਿੰਸੀਪਲ ਪੂਨਮ ਡੋਗਰਾ ਵੱਲੋਂ ਮੁੱਖ ਮਹਿਮਾਨਾਂ ਦਾ ਅਤੇ ਆਏ ਹੋਏ ਮਾਪਿਆਂ ਦਾ ਧੰਨਵਾਦ ਕੀਤਾ।ਇਸ ਮੌਕੇ ਉੱਤੇ ਐੱਮ ਡੀ ਸ੍ਰੀ ਭੁਪਿੰਦਰ ਸਿੰਘ, ਮੈਡਮ ਗੁਣਵੰਤ ਕੌਰ, ਮਨਜਿੰਦਰ ਸਿੰਘ ਕਰਾਟੇ ਕੋਚ, ਸੁਖਬੀਰ ਸਿੰਘ, ਜਸਬੀਰ ਸਿੰਘ ਅਤੇ ਸਮੂਹ ਸਕੂਲ ਸਟਾਫ ਹਾਜਰ ਸੀ।