ਰਾਣਾ ਗਿੱਲ ਦਾ ਸਟੇਟ ਡੈਲੀਗੇਟ ਅਤੇ ਸੁਖਬੀਰ ਸਿੰਘ ਬਾਦਲ ਦਾ ਤੀਜੀ ਵਾਰ ਪ੍ਰਧਾਨ ਬਣਨ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ : ਰਾਜਾ ਚੰਡੀਗੜ੍ਹ

ਜਗਦੀਸ਼ ਸਿੰਘ ਕੁਰਾਲੀ: ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਛੇ ਸੌ ਡੈਲੀਗੇਟਾਂ ਦੁਆਰਾ ਕੀਤੀ ਗਈ ਪਾਰਟੀ ਪ੍ਰਧਾਨ ਦੀ ਚੋਣ ਦੀ ਚਾਰੇ ਪਾਸਿਓਂ ਸ਼ਲਾਘਾ ਹੋ ਰਹੀ ਹੈ। ਅਕਾਲੀ ਦਲ ਦੇ ਜੁਝਾਰੂ ਵਰਕਰ ਅਤੇ ਪਾਰਟੀ ਦੇ ਵਫ਼ਾਦਾਰ ਅਹੁਦੇਦਾਰ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ ਸੀ ਵਿੰਗ ਚੰਡੀਗੜ੍ਹ ਦੇ ਪ੍ਰਧਾਨ ਸੁਰਜੀਤ ਸਿੰਘ ਰਾਜਾ ਨੇ ਕੀਤਾ ਅਤੇ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਣਾ ਰਣਜੀਤ ਸਿੰਘ ਗਿੱਲ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਖਰੜ ਨੂੰ ਸਟੇਟ ਡੈਲੀਗੇਟ ਅਤੇ ਸੁਖਬੀਰ ਸਿੰਘ ਬਾਦਲ ਸਾਬਕਾ ਡਿਪਟੀ ਸੀ ਐਮ ਨੂੰ ਪਾਰਟੀ ਦਾ ਤੀਜੀ ਵਾਰ ਪ੍ਰਧਾਨ ਬਣਾਇਆ ਗਿਆ ਹੈ ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਐਸੀ ਵਿੰਗ ਚੰਡੀਗੜ੍ਹ ਦੇ ਪ੍ਰਧਾਨ ਸੁਰਜੀਤ ਸਿੰਘ ਰਾਜਾ ਨੂੰ ਵੀ ਸਟੇਟ ਡੈਲੀਗੇਟ ਬਣਨ ਤੇ ਅਕਾਲੀ ਦਲ ਦੇ ਵਰਕਰਾਂ ਚ ਖੁਸ਼ੀ ਵਾਲਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।ਇਸ ਵਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਰਾਜਾ ਵੱਲੋਂ ਰਾਣਾ ਗਿੱਲ ਨੂੰ ਸਟੇਟ ਡੈਲੀਗੇਟ ਅਤੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦਾ ਤੀਜੀ ਵਾਰ ਪ੍ਰਧਾਨ ਬਣਨ ਦੇ ਮੌਕੇ ਉੱਤੇ ਵਧਾਈ ਦਿੱਤੀ।ਇਸ ਮੌਕੇ ਉੱਤੇ ਬਲਦੇਵ ਸਿੰਘ ਢਿੱਲੋਂ ਜਿਲ੍ਹਾ ਡੈਲੀਗੇਟ, ਬੀਬੀ ਨਿਰਮਲ ਕੌਰ ਸੇਖੋਂ ਨੂੰ ਵੀ ਜਿਲ੍ਹਾ ਡੈਲੀਗੇਟ ਬਣਾਇਆ ਗਿਆ।

Leave a Reply

Your email address will not be published. Required fields are marked *