ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਖੀਰ ਦਾ ਲੰਗਰ

ਲੰਗਰ ਦੀ ਸੇਵਾ ਕਰਦੇ ਨੌਜਵਾਨ।
ਜਗਦੀਸ਼ ਸਿੰਘ ਕੁਰਾਲੀ : ਨੇੜਲੇ ਪਿੰਡ ਬਡਾਲੀ ਦੇ ਨੌਜਵਾਨਾਂ ਵੱਲੋਂ ਸਾਂਝਾ ਉੱਦਮ ਕਰ ਕੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੀਰ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਨੌਜਵਾਨਾਂ ਵੱਲੋਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਨ੍ਹਾਂ ਵੱਲੋਂ ਸਾਂਝਾ ਉੱਦਮ ਕਰ ਕੇ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਲੰਗਰ ਲਗਾਇਆ ਜਾਂਦਾ ਹੈ ਸੋ ਇਸ ਸਾਲ ਵੀ ਉਨ੍ਹਾਂ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਉੱਤੇ ਖਰੀਦ ਦਾ ਲੰਗਰ ਲਗਾਇਆ ਗਿਆ ਇਸ ਲੰਗਰ ਵਿਚ ਸਮੂਹ ਪਿੰਡ ਵਾਸੀਆਂ ਵੱਲੋਂ ਦੁੱਧ ਅਤੇ ਹੋਰ ਸਮੱਗਰੀ ਦੀ ਸੇਵਾ ਕੀਤੀ ਗਈ।ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਬੜੇ ਪਿਆਰ ਸਤਿਕਾਰ ਨਾਲ ਇਹ ਖੀਰ ਦਾ ਲੰਗਰ ਚਲਾਇਆ ਗਿਆ।ਇਸ ਮੌਕੇ ਭਾਈ ਰੇਸ਼ਮ ਸਿੰਘ ਬਡਾਲੀ, ਰਾਜਵੀਰ ਸਿੰਘ, ਸਪਿੰਦਰ ਸਿੰਘ, ਕਰਮਜੀਤ ਸਿੰਘ, ਹਰਜਿੰਦਰ ਸਿੰਘ, ਸਵਰਨ ਸਿੰਘ, ਗੁਰਮੀਤ ਸਿੰਘ, ਅਮਨਾ ਅਤੇ ਰਾਣੇ ਨੇ ਸੇਵਾ ਕੀਤੀ