ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੇ 8ਵੀ ਅਤੇ 10ਵੀ ਦੀਆ ਪ੍ਰੀਖਿਆਵਾਂ ਵਿਚ ਕੀਤਾ ਫੇਰਬਦਲ।

0

ਜਗਦੀਸ਼ ਸਿੰਘ ਕੁਰਾਲੀ:ਮੋਹਾਲੀ: ਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀ ਅਤੇ ਅੱਠਵੀਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਦੀਆਂ ਮਿਤੀਆਂ ਵਿੱਚ ਤਬਦੀਲੀ ਕਰਦਿਆਂ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਵੀ ਹੁਣ ਮਾਰਚ 2020 ਵਿੱਚ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ|
ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਸ਼੍ਰੀ ਜਨਕ ਰਾਜ ਮਹਿਰੋਕ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਜੋ ਪਹਿਲਾਂ 18 ਤੋਂ 26 ਫ਼ਰਵਰੀ 2020 ਤੱਕ ਕਰਵਾਈ ਜਾਣੀ ਸੀ, ਹੁਣ ਪ੍ਰਬੰਧਕੀ ਕਾਰਨਾਂ ਕਰਕੇ 14 ਮਾਰਚ ਤੋਂ 23 ਮਾਰਚ 2020 ਤੱਕ ਸਵੇਰ ਦੇ ਸੈਸ਼ਨ, ਭਾਵ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:15 ਵਜੇ ਤੱਕ ਕਰਵਾਈ ਜਾਵੇਗੀ| ਪੰਜਵੀਂ ਸ਼੍ਰੇਣੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਹੁਣ 24 ਅਤੇ 25 ਮਾਰਚ 2020 ਨੂੰ ਸਬੰਧਤ ਸਕੂਲਾਂ ਅਤੇ ਪ੍ਰੀਖਿਆਰਥੀਆਂ ਦੀ ਸਹੂਲਤ ਅਨੁਸਾਰ ਸਕੂਲ ਪੱਧਰ ‘ਤੇ ਕਰਵਾਈਆਂ ਜਾਣਗੀਆਂ|
ਵੇਰਵਿਆਂ ਅਨੁਸਾਰ ਅੱਠਵੀ ਸ਼੍ਰੇਣੀ ਦੀ ਪ੍ਰੀਖਿਆ ਜੋ 3 ਮਾਰਚ ਤੋਂ 14 ਮਾਰਚ, 2020 ਤੱਕ ਕਰਵਾਈ ਜਾਣੀ ਸੀ, ਹੁਣ 3 ਮਾਰਚ ਤੋਂ ਹੀ ਅਰੰਭ ਕਰਕੇ 16 ਮਾਰਚ 2020 ਤੱਕ ਸਵੇਰ ਦੇ ਸੈਸ਼ਨ ਭਾਵ ਸਵੇਰ 9:00 ਵਜੇ ਤੋਂ ਦੁਪਹਿਰ 12:15 ਵਜੇ ਤੱਕ ਕਰਵਾਈ ਜਾਵੇਗੀ| ਇਸ ਸ਼੍ਰੇਣੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ 18 ਮਾਰਚ ਤੋਂ 25 ਮਾਰਚ 2020 ਤੱਕ ਸਬੰਧਤ ਸਕੂਲਾਂ ਅਤੇ ਪ੍ਰੀਖਿਆਰਥੀਆਂ ਦੀ ਸਹੂਲਤ ਅਨੁਸਾਰ ਸਕੂਲ ਪੱਧਰ ਤੇ ਕਰਵਾਈਆਂ ਜਾਣਗੀਆਂ| ਤਬਦੀਲੀ ਸਬੰਧੀ ਮੁਕੰਮਲ ਜਾਣਕਾਰੀ ਬੋਰਡ ਦੀ ਵੈੱਬ-ਸਾਈਟ www.pseb.ac.in ‘ਤੇ ਉਪਲਬਧ ਹੈ|

About Author

Leave a Reply

Your email address will not be published. Required fields are marked *

You may have missed