ਵਿਜੈ ਕੁਮਾਰ ਟਿੰਕੂ ਦੇ ਚੇਅਰਮੈਨ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ

ਜਗਦੀਸ਼ ਸਿੰਘ ਕੁਰਾਲੀ : ਪੰਜਾਬ ਸਰਕਾਰ ਵਲੋਂ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਤੇ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਵਿਜੈ ਕੁਮਾਰ ਟਿੰਕੂ ਨੂੰ ਜ਼ਿਲ੍ਹਾ ਮੋਹਾਲੀ ਦੇ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ‘ਤੇ  ਕਾਂਗਰਸੀ ਆਗੂ ਸਾਬਕਾ ਨਗਰ ਕੌਂਸਲ ਦੇ ਉਪ ਪ੍ਰਧਾਨ ਨੇਤਰ ਮੁਨੀ ਗੌਤਮ ਦੇ ਸਪੁੱਤਰ ਨਵੀਨ ਗੌਤਮ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਲੀਸੈਸਟਰ ਇੰਗਲੈਂਡ ਤੋਂ ਭੇਜੇ ਆਪਣੇ ਸੰਦੇਸ਼ ਵਿਚ ਕਿਹਾ ਕਿ ਕਾਂਗਰਸ ਹੀ ਇਕੋ ਇਕ ਅਜਿਹੀ ਪਾਰਟੀ ਹੈ ਜੋ ਆਪਣੇ ਵਰਕਰਾਂ ਦੀ ਪਾਰਟੀ ਲਈ ਕੀਤੀ ਮਿਹਨਤ ਨੂੰ ਵੇਖਦੇ ਹੋਏ ਮਾਣ ਸਤਿਕਾਰ ਦਿੰਦੀ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ, ਕੈਬਿਨਟ ਮੰਤਰੀ ਚਰਨਜੀਤ ਸਿੰਘ ਚੰਨੀ, ਬਲਬੀਰ ਸਿੰਘ ਸਿੱਧੂ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ।ਨਵੀਨ ਗੌਤਮ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਜੇ ਕੁਮਾਰ ਟਿੰਕੂ ਆਮ ਲੋਕਾਂ ਨੂੰ  ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਦੇ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਕਰਾਉਣਗੇ।

Leave a Reply

Your email address will not be published. Required fields are marked *