ਸ਼ਹੀਦ ਭਗਤ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਦੇ ਮੈਂਬਰਾਂ ਦੀ ਚੋਣ ਹੋਈ

ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਲੱਬ ਮੈਂਬਰ।

ਜਗਦੀਸ਼ ਸਿੰਘ ਕੁਰਾਲੀ : ਨੇੜਲੇ ਪਿੰਡ ਖਿਜ਼ਰਾਬਾਦ ਵਿਖੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਦੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਰੱਖੀ ਗਈ ਜਿਸ ਵਿੱਚ ਕਲੱਬ ਦੇ ਵੱਖ ਵੱਖ ਮੈਂਬਰਾਂ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ।ਇਸ ਮੌਕੇ ਗੱਲਬਾਤ ਕਰਦਿਆਂ ਸ਼ਹੀਦ ਭਗਤ ਸਿੰਘ ਕਲੱਬ ਦੇ ਨਵੇਂ ਚੁਣੇ ਗਏ ਪ੍ਰਧਾਨ ਅਵਤਾਰ ਸਿੰਘ ਪਾਬਲਾ ਨੇ ਦੱਸਿਆ ਕਿ ਕਲੱਬ ਵੱਲੋਂ ਲੰਮੇ ਸਮੇਂ ਤੋਂ ਪਿੰਡ ਵਿੱਚ ਦੀ ਬਿਹਤਰੀ ਲਈ ਸਮਾਜਿਕ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕਬੱਡੀ ਟੂਰਨਾਮੈਂਟ ਅਤੇ ਹੋਰ ਖੇਡ ਮੇਲੇ ਕਰਵਾਏ ਜਾਂਦੇ ਹਨ ਜਿਨ੍ਹਾਂ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਇਸ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਸੁਖਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨਦੀਪ ਸਿੰਘ ਮੀਤ ਪ੍ਰਧਾਨ, ਰਵਿੰਦਰ ਸਿੰਘ ਜਨਰਲ ਸਕੱਤਰ, ਕਰਨਦੀਪ ਸਿੰਘ ਜੁਆਇੰਟ ਸਕੱਤਰ, ਸੁਖਵਿੰਦਰ ਸਿੰਘ ਕੈਸ਼ੀਅਰ ਅਤੇ ਅਰਸ਼ਦੀਪ ਸਿੰਘ ਮੀਡੀਆ ਇੰਚਾਰਜ  ਨਿਯੁਕਤ ਕੀਤਾ ਗਿਆ।ਇਸ ਮੌਕੇ ਕਲੱਬ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ, ਨਰਿੰਦਰਪਾਲ ਪਾਲੀ, ਕਿਰਪਾਲ ਸਿੰਘ, ਬਲਬੀਰ ਸਿੰਘ ਮੰਗੀ, ਜਸਵਿੰਦਰ ਸਿੰਘ ਕਾਲਾ, ਸਰਪੰਚ ਗੁਰਿੰਦਰ ਸਿੰਘ, ਪਵਨ ਰਾਣਾ, ਹਰਚਰਨ ਸਿੰਘ, ਸਤਨਾਮ ਸਿੰਘ ਸੱਤਾ, ਵਿਕੀ ਅਤੇ ਗਗਨ ਵੀ ਹਾਜਿਰ ਸਨ।

Leave a Reply

Your email address will not be published. Required fields are marked *