ਬਲਜੀਤ ਸਿੰਘ ਵਿਰਕ ਨੇ ਸੰਭਾਲਿਆ ਥਾਣਾ ਸਦਰ ਦਾ ਚਾਰਜ

ਐਸ ਐਚ ਓ ਬਲਜੀਤ ਸਿੰਘ ਵਿਰਕ ਮੀਟਿੰਗ ਉਪਰੰਤ ਪਤਵੰਤਿਆਂ ਦੇ ਨਾਲ।
ਜਗਦੀਸ਼ ਸਿੰਘ ਕੁਰਾਲੀ : ਬੀਤੇ ਦਿਨ ਐਸ ਐਚ ਓ ਬਲਜੀਤ ਸਿੰਘ ਵਿਰਕ ਨੇ ਕੁਰਾਲੀ ਸਿੰਘਪੁਰਾ ਰੋਡ ਉੱਤੇ ਸਥਿਤ ਥਾਣਾ ਸਦਰ ਦਾ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਦੇ ਹੀ ਅੱਜ ਉਨ੍ਹਾਂ ਨੇ ਇਲਾਕੇ ਦੇ ਸਮਾਜਸੇਵੀਆਂ ਨਾਲ ਮੀਟਿੰਗ ਕਰਕੇ ਇਲਾਕੇ ਵਿੱਚ ਜੁਰਮ ਤੇ ਲਗਾਮ ਲਗਾਉਣ ਲਈ ਸਹਿਯੋਗ ਦੀ ਮੰਗ ਕੀਤੀ। ਇਸ ਮੀਟਿੰਗ ਵਿੱਚ ਰਿਟਾਇਰਡ ਏ ਐਸ ਆਈ ਮੋਹਨ ਸਿੰਘ, ਰਾਜਿੰਦਰ ਸਿੰਘ ਪ੍ਰਧਾਨ (ਇਨਸਾਨੀਅਤ ਸੰਸਥਾ),ਅਨੁਪਮਾ ਪ੍ਰਿੰਸੀਪਲ ਗੁਰੂ ਰਾਮ ਰਾਏ ਸਕੂਲ,ਮਹਿਮਾ ਸਿੰਘ ਰਿਟਾਇਰਡ ਸੁਪਰਡੈਂਟ ਅਤੇ ਕਈ ਪਿੰਡਾਂ ਦੇ ਸਰਪੰਚਾਂ ਦੇ ਨਾਲ ਮੀਟਿੰਗ ਕਰਦਿਆਂ ਇਲਾਕੇ ਦੀ ਅਹਿਮ ਜਾਣਕਾਰੀ ਹਾਸਿਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ ਐਚ ਓ ਬਲਜੀਤ ਸਿੰਘ ਵਿਰਕ ਨੇ ਦੱਸਿਆ ਕਿ ਐਸ ਐਸ ਪੀ ਮੋਹਾਲੀ ਸ਼੍ਰੀ ਕੁਲਦੀਪ ਸਿੰਘ ਚਾਹਲ ਤੇ ਡੀ ਐਸ ਪੀ ਮੁੱਲਾਂਪੁਰ ਗਰੀਬਦਾਸ ਗੁਰਵਿੰਦਰ ਸਿੰਘ ਦੇ ਉਹ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਉਤੇ ਵਿਸ਼ਵਾਸ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਕੁਰਾਲੀ ਸਦਰ ਥਾਣੇ ਦਾ ਚਾਰਜ ਸੰਭਾਲਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਜੁਰਮ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਸੂਰਤ ਵਿੱਚ ਨਹੀਂ ਬਖਸ਼ਣਗੇ। ਉਨ੍ਹਾਂ ਨੇ ਸ਼ਰਾਰਤੀ ਅਨਸਰਾਂ ਨੂੰ ਬਾਜ ਆਉਣ ਦੀ ਨਸੀਹਤ ਦਿੱਤੀ ਇਸ ਦੇ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਸਪੋਰਟਸ ਦੇ ਖਿਡਾਰੀ ਸਨ ਇਸ ਲਈ ਉਨ੍ਹਾਂ ਦੀ ਪਹਿਲੀ ਪਸੰਦ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿੰਡ ਪੱਧਰ ਉੱਤੇ ਨੌਜਵਾਨਾਂ ਤੇ ਆਮ ਲੋਕਾਂ ਦੇ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਚੰਗੇ ਸੁਝਾਅ ਦਿੱਤੇ ਜਾਣਗੇ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ ਜਾਵੇਗਾ ਤਾਂ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਉਨ੍ਹਾਂ ਦਾ ਸਰੀਰ ਤੰਦਰੁਸਤ ਰਹੇ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦਾ ਨੌਜਵਾਨ ਤੰਦਰੁਸਤ ਹੋਵੇਗਾ ਤਾਂ ਹੀ ਦੇਸ਼ ਤਰੱਕੀ ਕਰੇਗਾ।