ਵਾਰ ਵਾਰ ਘਰ ਬਦਲਣ ਵਾਲੇ ਕਿਸੇ ਦੇ ਸਕੇ ਨਹੀਂ ਹੁੰਦੇ: ਮਨਜੀਤ ਮੁੰਧੋ

ਮਨਜੀਤ ਸਿੰਘ ਮੁੰਧੋ ਪੱਤਰਕਾਰ ਨਾਲ ਗੱਲ ਕਰਦੇ ਹੋਏ।
ਜਗਦੀਸ਼ ਸਿੰਘ ਕੁਰਾਲੀ : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿਖੇ ਮਨਜੀਤ ਸਿੰਘ ਮੁੰਧੋਂ ਵੱਲੋਂ ਇੱਕ ਮੀਟਿੰਗ ਰੱਖੀ ਗਈ।ਜਿਸ ਵਿਚ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਜੂਦਾ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਭਗੌੜੇ ਹੋ ਰਹੇ ਆਗੂਆਂ ਉਤੇ ਨਿਸ਼ਾਨਾ ਸਾਧਿਆ।ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕੋ ਇੱਕ ਪਾਰਟੀ ਹੈ ਜਿਸ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਨੂੰ ਮਾਣ ਬਖਸ਼ਿਆ ਹੈ।ਉਨ੍ਹਾਂ ਕਿਹਾ ਕਿ ਕਿਸੇ ਸਮੇਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਆਪਣੀ ਮਾਂ ਪਾਰਟੀ ਦੱਸਣ ਵਾਲੇ ਅੱਜ ਸਾਰੇ ਅਹਿਸਾਨ ਭੁੱਲ ਕੇ ਭਗੌੜੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਮਾਣ ਇਨ੍ਹਾਂ ਨੂੰ ਰਾਸ ਨਹੀਂ ਆ ਰਿਹਾ ਅਤੇ ਹੁਣ ਵਜੀਰੀਆਂ ਮਾਣ ਕੇ ਇਧਰ ਉਧਰ ਭੱਜ ਗਏ ਹਨ।ਉਨ੍ਹਾਂ ਕਿਹਾ ਕਿ ਭਾਵੇਂ ਜਿੰਨੀਆਂ ਮਰਜ਼ੀ ਪਾਰਟੀਆਂ ਬਣਾ ਲੈਣ ਜਾਂ ਫਿਰ ਹੋਰ ਪਾਰਟੀਆਂ ਵਿਚ ਚਲੇ ਜਾਣ ਇਨ੍ਹਾਂ ਦੀ ਬਿਲਕੁਲ ਵੀ ਕਦਰ ਨਹੀਂ ਹੋਵੇਗੀ।ਕਿਉਂਕਿ ਜਿਹੜਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਮਾਂ ਕਹਿਣ ਵਾਲੀ ਪਾਰਟੀ ਦਾ ਨਹੀਂ ਹੋਇਆ ਉਹ ਕਿਸੇ ਹੋਰ ਪਾਰਟੀ ਦਾ ਕਿਵੇਂ ਹੋਵੇਗਾ।ਉਨ੍ਹਾਂ ਕਿਹਾ ਕਿ ਜਲਦ ਹੀ ਇਹ ਦਲ ਬਦਲੂ ਥੱਕ ਹਾਰ ਕੇ ਘਰ ਬੈਠ ਜਾਣਗੇ