ਸੁਰਜੀਤ ਸਿੰਘ ਰਾਜਾ ਸਟੇਟ ਡੈਲੀਗੇਟ ਵੱਲੋ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਸਨਮਾਨਿਤ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦੇ ਹੋਏ ਡੈਲੀਗੇਟ ਤੇ ਹੋਰ
ਜਗਦੀਸ਼ ਸਿੰਘ ਕੁਰਾਲੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨੀਂ ਪੂਰੇ ਪੰਜਾਬ ਵਿੱਚ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਸੀ।ਜਿਸ ਦੇ ਦੌਰਾਨ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਨੂੰ ਦੁਬਾਰਾ ਤੀਜੀ ਵਾਰ ਪ੍ਰਧਾਨ ਚੁਣਿਆ ਗਿਆ।ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸਟੇਟ ਡੈਲੀਗੇਟਾਂ ਦੀ ਚੋਣ ਵੀ ਕੀਤੀ ਗਈ।ਜਿਨ੍ਹਾਂ ਵਿੱਚੋਂ ਇੱਕ ਚੋਣ ਸੁਰਜੀਤ ਸਿੰਘ ਰਾਜਾ ਸਟੇਟ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ ਐਸੀ ਵਿੰਗ ਚੰਡੀਗੜ੍ਹ ਦੀ ਵੀ ਹੋਈ।ਸਟੇਟ ਡੈਲੀਗੇਟ ਬਣਨ ਉਪਰੰਤ ਪ੍ਰਧਾਨ ਰਾਜਾ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਚੰਡੀਗੜ੍ਹ ਦੇ ਸੈਕਟਰ 28 ਵਿਖੇ ਪਾਰਟੀ ਦੇ ਮੁੱਖ ਦਫ਼ਤਰ ‘ਚ ਪਹੁੰਚਣ ਤੇ ਪਾਰਟੀ ਵਰਕਰਾਂ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉੱਤੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਢਿੱਲੋਂ ਜਨਰਲ ਮੈਂਬਰ ਕੌਂਸਲ ਪੰਜਾਬ ਸਟੇਟ, ਸੁਰਿੰਦਰ ਸਿੰਘ ਬੁੜੈਲ ਸੀਨੀਅਰ ਮੀਤ ਪ੍ਰਧਾਨ, ਸਤਨਾਮ ਸਿੰਘ ਮੀਤ ਪ੍ਰਧਾਨ, ਟੀਟੂ ਬੈੰਸ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਹੁਦੇਦਾਰ ਤੇ ਪਾਰਟੀ ਵਰਕਰ ਆਦਿ ਹਾਜਰ ਸਨ।