ਪਿੰਡ ਬੜੌਦੀ ‘ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ,ਛੋਟੇ ਛੋਟੇ ਬੱਚਿਆਂ ਦਿਖਾਏ ਗਤਕੇ ਦੇ ਜੌਹਰ

ਗਤਕਾ ਅਖਾੜਾ ਦੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ
ਜਗਦੀਸ਼ ਸਿੰਘ ਕੁਰਾਲੀ: ਨੇੜਲੇ ਪਿੰਡ ਬੜੌਦੀ ਵਿਖੇ ਸਿੱਖਾਂ ਦੇ ਮਹਾਨ ਯੋਧੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਗੁਰਸੰਗਤਸਰ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਭਾਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਅਸਥਾਨ ਉੱਤੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਅੱਜ ਸਵੇਰ ਤੋਂ ਹੀ ਭਾਰੀ ਗਿਣਤੀ ਵਿੱਚ ਸੰਗਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਮਸਕਾਰ ਕਰਨ ਲਈ ਇਕੱਤਰ ਹੋਣੀ ਸ਼ੁਰੂ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠਾਂ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਖੁੱਲ੍ਹੇ ਪੰਡਾਲਾਂ ‘ਚ ਦੀਵਾਨ ਸਜਾਏ ਗਏ।ਇਸ ਸਮਾਗਮ ਦੌਰਾਨ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਬਾਬਾ ਹਰਪਾਲ ਸਿੰਘ ਰਤਵਾੜਾ ਸਾਹਿਬ ਵਾਲੇ, ਬਾਬਾ ਕੁਲਜੀਤ ਸਿੰਘ ਗੁਰਦੁਆਰਾ ਸੀਸ ਮਹਿਲ ਵਾਲੇ, ਬਾਬਾ ਮਨਜੀਤ ਸਿੰਘ ਛੰਨਾ ਵਾਲੇ, ਬਾਬਾ ਭੁਪਿੰਦਰ ਸਿੰਘ ਮਾਜਰੇ ਵਾਲੇ, ਭਾਈ ਹਰਜਿੰਦਰ ਸਿੰਘ ਜੰਡਪੁਰ ਵਾਲਿਆਂ ਦੇ ਢਾਡੀ ਜਥੇ ਨੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਬਾਬਾ ਬੁੱਢਾ ਜੀ ਗਤਕਾ ਅਖਾੜਾ ਸਵਰਾਜ ਨਗਰ ਖਰੜ ਦੇ ਛੋਟੇ ਬੱਚਿਆਂ ਦਿਖਾਏ ਗਤਕੇ ਦੇ ਜੌਹਰ ਵੀ ਦਿਖਾਏ. ਇਸ ਮੌਕੇ ਆਈਆਂ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਰਣਜੀਤ ਸਿੰਘ ਗਿੱਲ ਮੁੱਖ ਸੇਵਾਦਾਰ ਹਲਕਾ ਖਰੜ ਸ਼੍ਰੋਮਣੀ ਅਕਾਲੀ ਦਲ, ਬੀਬੀ ਕਮਲਜੀਤ ਕੌਰ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸੋਲਖੀਆਂ, ਮਨਮੋਹਨ ਸਿੰਘ ਮਾਵੀ ਸਰਪੰਚ ਬੜੌਦੀ, ਭਾਈ ਮੁਖਤਿਆਰ ਸਿੰਘ, ਭਾਈ ਉਜਾਗਰ ਸਿੰਘ, ਭਾਈ ਬਲਜੀਤ ਸਿੰਘ, ਭਾਈ ਗੁਰਪਾਲ ਸਿੰਘ ਅੰਦਹੇੜੀ, ਭਾਈ ਗੁਰਵਿੰਦਰ ਸਿੰਘ, ਬੀਬੀ ਸਤਵੰਤ ਕੌਰ, ਗਿਆਨੀ ਗਗਨਜੀਤ ਸਿੰਘ, ਭਾਈ ਬੇਅੰਤ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਰਜਿੰਦਰ ਸਿੰਘ, ਭਾਈ ਭਜਨ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਧਾਰਮਿਕ, ਰਾਜਨੀਤਿਕ, ਸਮਾਜਿਕ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ।