ਸਰਕਾਰੀ ਸਕੂਲ ਬੰਨ੍ਹ ਮਾਜਰਾ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਪੇਸ਼ਕਾਰੀ ਦੇਣ ਵਾਲੇ ਬੱਚਿਆਂ ਦੇ ਨਾਲ ਸਕੂਲ ਸਟਾਫ਼ ਤੇ ਪਤਵੰਤੇ।
ਜਗਦੀਸ਼ ਸਿੰਘ ਕੁਰਾਲੀ : ਅੱਜ ਨੇੜਲੇ ਪਿੰਡ ਬੰਨ੍ਹਮਾਜਰਾ (ਰੋਪੜ) ਦੇ ਸਰਕਾਰੀ ਮਿਡਲ ਸਕੂਲ ਵਿਖੇ ਸਾਲਾਨਾ ਸਮਾਰੋਹ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਰੋਹ ਵਿੱਚ ਜਸਵੀਰ ਸਿੰਘ ਸ਼ਾਤਪੁਰੀ ਅਤੇ ਪ੍ਰਦੀਪ ਸ਼ਰਮਾ ਸਿੱਖਿਆ ਸੈਂਟਰ ਸਹੌੜਾ ਨੇ ਮੁੱਖ ਮਹਿਮਾਨ ਦੇ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਨਾਟਕ, ਦੇਸ਼ ਭਗਤੀ ਦੇ ਗੀਤ ਸਕਿੱਟ, ਬੇਟੀ ਬਚਾਓ, ਪਾਣੀ ਬਚਾਓ, ਰੁੱਖ ਲਗਾਓ ਤੇ ਦਹੇਜ ਪ੍ਰਥਾ ਖ਼ਿਲਾਫ਼ ਪੇਸ਼ਕਾਰੀਆਂ ਕੀਤੀਆਂ। ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਰੰਗਾ-ਰੰਗ ਪ੍ਰੋਗਰਾਮ ਨੇ ਸਮਾਗਮ ਦੇਖਣ ਆਏ ਵਿਦਿਆਰਥੀਆਂ ਦੇ ਮਾਪਿਆਂ ਦਾ ਮਨ ਮੋਹ ਲਿਆ। ਮੁੱਖ ਮਹਿਮਾਨ ਜਸਬੀਰ ਸਿੰਘ ਸਾਂਤਪੁਰੀ ਅਤੇ ਪ੍ਰਦੀਪ ਸ਼ਰਮਾ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਚੰਗੇ ਵਿਚਾਰਾਂ ਦੇ ਨਾਲ ਨਾਲ ਉਨ੍ਹਾਂ ਦੀ ਸਕੂਲੀ ਪੜ੍ਹਾਈ ਵੱਲ ਵੀ ਵਿਸ਼ੇਸ਼ ਧਿਆਨ ਦੇਣ ਚਾਹੀਦਾ ਹੈ।ਕਿਉਂਕਿ ਇਨ੍ਹਾਂ ਬੱਚਿਆਂ ਦੇ ਨਾਲ ਹੀ ਸਾਡਾ ਆਉਣ ਵਾਲਾ ਭਵਿੱਖ ਬਿਹਤਰ ਬਣ ਸਕੇਗਾ।ਇਸ ਸਮਾਗਮ ਦੇ ਨਾਲ ਨਾਲ ਗਣਤੰਤਰ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਸਬੰਧੀ ਪ੍ਰੋਗਰਾਮ ਵੀ ਪੇਸ਼ ਕੀਤੇ ਗਏ।ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਪੂਨਮ ਸ਼ਰਮਾ ਨੇ ਸਕੂਲ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਅੰਗਰੇਜ਼ੀ ਮਾਧਿਅਮ ਵਿੱਚ ਹੋ ਰਹੀ ਪੜ੍ਹਾਈ ਬਾਰੇ, ਈ-ਕੰਨਟੈਂਟ ਪੜ੍ਹਾਈ ਅਤੇ ਖੇਡਾਂ ਵਿੱਚ ਪ੍ਰਾਪਤੀਆਂ ਸਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਇਆ।ਇਸ ਮੌਕੇ ਮੁੱਖ ਅਧਿਆਪਕਾ ਪੂਨਮ ਸ਼ਰਮਾ ਵੱਲੋਂ ਆਏ ਮੁੱਖ ਮਹਿਮਾਨਾਂ, ਸਰਪੰਚ ਹਰਿੰਦਰ ਸਿੰਘ ਬੰਨਮਾਜਰਾ, ਕੁਲਵੰਤ ਸਿੰਘ ਚੇਅਰਮੈਨ (ਐਸ.ਐਮ.ਸੀ), ਕਮੇਟੀ ਮੈਂਬਰ, ਪਤਵੰਤੇ ਸੱਜਣ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ।ਇਸ ਮੌਕੇ ਸਟਾਫ਼ ਮੈਂਬਰ ਬਲਜੀਤ ਕੌਰ ਪੂਨਮ ਸਿੰਘ ਹਰਪ੍ਰੀਤ ਕੌਰ ਸੁਰਿੰਦਰ ਕੌਰ ਸ਼ਿਵਜੀਤ ਸਿੰਘ ਕਿਰਪਾਲ ਸਿੰਘ ਅਤੇ ਪ੍ਰਾਇਮਰੀ ਸਕੂਲ ਦਾ ਸਟਾਫ ਵੀ ਹਾਜ਼ਰ ਸੀ।