ਇਸ ਦੇਸ਼ ਦੇ ਰਾਸ਼ਟਰਪਤੀ ਨੇ ਦਿੱਤੇ ‘Lock Down’ ਦੀ ਉਲੰਘਣਾ ਵਾਲਿਆਂ ਖਿਲਾਫ਼ ਗੋਲੀ ਮਾਰਨ ਦੇ ਆਦੇਸ਼

ਫਿਲਪੀਨਜ਼: ਦਰਅਸਲ, ਇਹ ਵਿਵਾਦਿਤ ਬਿਆਨ ਫਿਲਪੀਨਜ਼ ਦੇ ਰਾਸ਼ਟਰਪਤੀ ਵੱਲੋਂ ਦਿੱਤਾ ਗਿਆ ਹੈ । ਜਿਸ ਵਿੱਚ ਫਿਲਪੀਨਜ਼ ਦੇ ਰਾਸ਼ਟਰਪਤੀ ਰੋਡਰਿਗੋ ਦੁਟੇਰਟੇ ਨੇ ਆਪਣੀ ਸਰਕਾਰ, ਪੁਲਿਸ ਅਤੇ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਜਿਹੜਾ ਵੀ ਕੋਰੋਨਾ ਵਾਇਰਸ ਲਈ ਲਾਗੂ ਕੀਤੇ ਗਏ ਲਾਕ ਡਾਊਨ ਦੀ ਪਾਲਣਾ ਨਹੀਂ ਕਰਦਾ ਤਾਂ ਉਸਨੂੰ ਤੁਰੰਤ ਗੋਲੀ ਮਾਰ ਦਿਓ ।
ਰੋਡਰਿਗੋ ਦੁਟੇਰਟੇ ਨੇ ਆਪਣੇ ਦੇਸ਼ ਦੇ ਸੁਰੱਖਿਆ ਬਲਾਂ ਨੂੰ ਦੱਸਿਆ ਕਿ ਇਹ ਚੇਤਾਵਨੀ ਪੂਰੇ ਦੇਸ਼ ਲਈ ਹੈ । ਉਨ੍ਹਾਂ ਕਿਹਾ ਕਿ ਇਸ ਸਮੇਂ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰੋ । ਕਿਸੇ ਵੀ ਸਿਹਤ ਕਰਮਚਾਰੀ, ਡਾਕਟਰ ਨੂੰ ਨੁਕਸਾਨ ਨਾ ਪਹੁੰਚਾਓ । ਜੋ ਵੀ ਅਜਿਹਾ ਕਰੇਗਾ ਇਸਨੂੰ ਗੰਭੀਰ ਅਪਰਾਧ ਮੰਨਿਆ ਜਾਵੇਗਾ । ਇਸ ਲਈ ਮੈਂ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਆਦੇਸ਼ ਦਿੰਦਾ ਹਾਂ ਕਿ ਜਿਹੜੇ ਲੋਕ ਲਾਕ ਡਾਊਨ ਵਿੱਚ ਮੁਸ਼ਕਿਲਾਂ ਪੈਦਾ ਕਰਦੇ ਹਨ ਉਨ੍ਹਾਂ ਨੂੰ ਤੁਰੰਤ ਗੋਲੀ ਮਾਰ ਦਿੱਤੀ ਜਾਵੇ
ਦੱਸਣਯੋਗ ਹੈ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਰਾਡਰਿਗੋ ਨੇ ਆਪਣੇ ਦੇਸ਼ ਵਾਸੀਆਂ ਨੂੰ ਗੋਲੀ ਮਾਰਨ ਦਾ ਆਦੇਸ਼ ਦਿੱਤਾ ਹੈ । ਇਸ ਤੋਂ ਪਹਿਲਾਂ ਸਾਲ 2016-17 ਵਿੱਚ ਵੀ ਰਾਸ਼ਟਰਪਤੀ ਨੇ ਨਸ਼ਾ ਵੇਚਣ ਵਾਲਿਆਂ ਨੂੰ ਬਿਨ੍ਹਾਂ ਕਾਨੂੰਨੀ ਕਾਰਵਾਈ ਕੀਤੇ ਮਾਰਨ ਦਾ ਆਦੇਸ਼ ਦਿੱਤਾ ਸੀ । ਇਸ ਸਮੇਂ ਫਿਲਪੀਨਜ਼ ਵਿੱਚ 2311 ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ । ਹਾਲਾਂਕਿ 96 ਲੋਕਾਂ ਦੀ ਮੌਤ ਹੋ ਚੁੱਕੀ ਹੈ ।