ਸਫ਼ਾਈ ਯੂਨੀਅਨ ਕੁਰਾਲੀ ਵੱਲੋਂ ਪੁਲਸ ਮੁਲਾਜ਼ਮਾਂ ਨੂੰ ਹਾਰ ਪਾਕੇ ਕੀਤਾ ਸਨਮਾਨਿਤ  

ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕਰਦੇ ਨਗਰ ਕੌਂਸਲ ਦੇ ਸਫਾਈ ਸੇਵਕ।

ਪੰਜਾਬ ਅਪ ਨਿਊਜ਼ ਬਿਊਰੋ: ਨੋਬਲ ਕੋਵਿਡ-19 ਦਾ ਪ੍ਰਕੋਪ ਪੂਰੀ ਦੁਨੀਆਂ ਵਿੱਚ ਜਾਰੀ ਹੈ ਇਸ ਪ੍ਰਕੋਪ ਨੂੰ ਰੋਕਣ ਲਈ ਸਿਹਤ ਵਿਭਾਗ, ਪੁਲਸ ਦੇ ਜਵਾਨ ਅਤੇ ਸਫਾਈ ਕਰਮਚਾਰੀ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ।ਜਿਨ੍ਹਾਂ ਵਿੱਚ ਪੁਲੀਸ ਮੁਲਾਜ਼ਮ ਅਹਿਮ ਸਥਾਨ ਰੱਖਦੇ ਹਨ।ਜਿਸ ਕਰਕੇ ਅੱਜ ਸਫ਼ਾਈ ਯੂਨੀਅਨ ਕੁਰਾਲੀ ਵੱਲੋਂ ਪੁਲਿਸ ਮੁਲਾਜ਼ਮਾਂ ਦਾ ਸਨਮਾਨ ਕੀਤਾ ਗਿਆ। ਸਫ਼ਾਈ ਯੂਨੀਅਨ ਦੇ ਪ੍ਰਧਾਨ ਸ਼ਿਵ ਕੁਮਾਰ ਨੇ ਕਿਹਾ ਕਿ ਇਸ ਬਿਮਾਰੀ ਦੇ ਚੱਲਦਿਆਂ ਜਿੱਥੇ ਲੋਕ ਆਪਣੇ ਘਰਾਂ ਵਿਚ ਬੈਠੇ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ ਉਥੇ ਪੁਲਿਸ ਮੁਲਾਜ਼ਮ ਆਪਣੀ ਜਾਨ ਜੋਖ਼ਿਮ ਵਿੱਚ ਪਾ ਕੇ ਦਿਨ ਰਾਤ ਡਿਊਟੀ ਕਰਕੇ ਉਨ੍ਹਾਂ ਦੀ ਜਾਨ ਮਾਲ ਦੀ ਰੱਖਿਆ ਕਰ ਰਹੇ ਹਨ।ਜਿਸ ਕਰਕੇ ਅੱਜ ਸਫ਼ਾਈ ਯੂਨੀਅਨ ਵੱਲੋਂ ਉਨ੍ਹਾਂ ਪੁਲਿਸ ਮੁਲਾਜ਼ਮਾਂ ਦਾ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਕੀਤਾ ਗਿਆ।ਇਸ ਸਬੰਧੀ  ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਵੀ ਕੇ ਜੈਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਵੀ ਸ਼ਹਿਰ ਦੀ ਕਾਨੂੰਨ ਵਿਵਸਥਾ ਨੂੰ ਸਹੀ ਰੱਖਣ ਲਈ ਪੁਲਿਸ ਦੇ ਜਵਾਨ ਦਿਨ ਰਾਤ ਡਿਊਟੀ ਦੇ ਰਹੇ ਹਨ।ਜਿਸ ਦੇ ਨਾਲ ਲੋਕ ਆਪਣੇ ਆਪ ਨੂੰ ਮਹਿਫ਼ੂਜ਼ ਮਹਿਸੂਸ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦੇ ਹੋਏ ਸਫਾਈ ਮੁਲਾਜ਼ਮਾਂ ਵੱਲੋਂ ਅੱਜ ਪੁਲਿਸ ਮੁਲਾਜ਼ਮਾਂ ਦਾ ਸਨਮਾਨ ਕੀਤਾ ਗਿਆ।ਜਿਸ ਨਾਲ ਪੁਲਿਸ ਮੁਲਾਜ਼ਮਾਂ ਦਾ ਹੌਸਲਾ ਵਧੇਗਾ।ਇਸ ਮੌਕੇ ਬਲਜੀਤ ਸਿੰਘ ਵਿਰਕ ਸਦਰ ਥਾਣਾ ਮੁਖੀ ਵੱਲੋਂ ਸਮੂਹ ਸਫਾਈ ਕਰਮਚਾਰੀਆਂ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਵੀ.ਕੇ ਜੈਨ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਵੀ ਕੀਤੀ ਹੈ ਕਿ ਸਰਕਾਰ ਵੱਲੋਂ ਕੀਤੀਆਂ ਹਦਾਇਤਾਂ ਦਾ ਪਾਲਣ ਕਰਕੇ ਇਸ ਬਿਮਾਰੀ ਨੂੰ ਰੋਕਣ ਲਈ ਉਨ੍ਹਾਂ ਦਾ ਸਾਥ ਦੇਣ।ਉਨ੍ਹਾਂ ਕਿਹਾ ਕਿ ਇਸ ਸਨਮਾਨ ਰਾਹੀਂ ਪੁਲਿਸ ਜਵਾਨਾਂ ਦਾ ਹੌਸਲਾ ਵਧੇਗਾ ਅਤੇ ਉਹ ਆਪਣਾ ਕੰਮ ਹੋਰ ਵੀ ਉਤਸ਼ਾਹ ਨਾਲ ਕਰਨਗੇ।ਇਸ ਮੌਕੇ ਏ.ਐੱਸ.ਆਈ ਅਵਤਾਰ ਸਿੰਘ, ਏ.ਐੱਸ.ਆਈ ਕੇਸਰ ਸਿੰਘ,ਏ ਐਸ ਆਈ ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਰਣਵੀਰ ਸਿੰਘ, ਤਿਲਕ ਰਾਜ ਮੁਨਸ਼ੀ ਅਤੇ ਨਗਰ ਕੌਂਸਲ ਦੇ ਮੁਲਾਜ਼ਮ ਰਾਜੇਸ਼ ਰਾਣਾ ਅਤੇ ਸ਼ੇਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *