ਬਿਜਲੀ ਮੁਲਾਜਮਾਂ ਦੀ ਤਨਖਾਹ ਵਿੱਚ ਕੀਤੀ ਜਾ ਰਹੀ ਕਟੋਤੀ ਨੂੰ ਲਿਆ ਜਾਵੇ ਵਾਪਿਸ- ਮੇਜਰ ਸਿੰਘ

ਬੁਢਲਾਡਾ,ਅਮਨ ਆਹੂਜਾ: ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਡਾਕਟਰਾਂ, ਪੁਲੀਸ ਮੁਲਾਜ਼ਮਾਂ ਅਤੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਡਿਊਟੀਆਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਬਿਜਲੀ ਮਹਿਕਮੇ ਦੇ ਕਰਮਚਾਰੀਆਂ ਵੱਲੋਂ ਵੀ ਦਿਨ ਰਾਤ ਆਪਣੀ ਡਿਊਟੀਆ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਪਣੇ ਘਰਾਂ ਵਿੱਚ ਰਹਿ ਕੇ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ. ਪਰ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਬਿਜਲੀ ਬੋਰਡ ਦੇ ਕਰਮਚਾਰੀ ਦੀਆਂ ਤਨਖ਼ਾਹਾਂ ਵਿੱਚ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜੋ ਸਕਿੱਲਡ ਰੇਟ ਤੇ ਤਨਖਾਹ ਲਾਗੂ ਕੀਤੀ ਜਾਣੀ ਚਾਹੀਦੀ ਸੀ ਉਹ ਨਹੀਂ ਕੀਤੀ ਜਾ ਰਹੀ ਜਿਸ ਦਾ ਬਿਜਲੀ ਕਰਮਚਾਰੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ. ਜਿਸ ਦੇ ਰੋਸ ਵਜੋਂ ਅੱਜ ਟੈਕਨੀਕਲ ਸਰਵਿਸ ਯੂਨੀਅਨ ਅਤੇ ਪਾਵਰਕਾਮ ਐਂਡ ਟਰਾਂਸਕੋ ਯੂਨੀਅਨ ਦੇ ਸੱਦੇ ਤੇ ਸਬਡਵੀਜ਼ਨ ਬੁਢਲਾਡਾ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ ਗਈ. ਇਸ ਮੌਕੇ ਪ੍ਰਧਾਨ ਮੇਜਰ ਸਿੰਘ ਧਲੇਵਾ, ਕੁਲਦੀਪ ਸਿੰਘ, ਰਿਸ਼ੀ ਕੁਮਾਰ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਵੱਲੋਂ ਕਰਮਚਾਰੀ ਦੀ ਤਨਖ਼ਾਹ ਵਿੱਚ ਜੋ ਕਟੌਤੀ ਕੀਤੀ ਜਾ ਰਹੀ ਹੈ ਉਹ ਸਰਾਸਰ ਗੱਲ ਹੈ ਕਿਉਂਕਿ ਇਸ ਦੁੱਖ ਦੀ ਘੜੀ ਵਿੱਚ ਬਿਜਲੀ ਮੁਲਾਜ਼ਮਾਂ ਨੂੰ ਮੈਨੇਜਮੈਂਟ ਅਤੇ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ ਜਿਸ ਨਾਲ ਉਹ ਇਸ ਕਰੋਨਾ ਮਹਾਂਮਾਰੀ ਤੋਂ ਆਪਣੇ ਆਪ ਨੂੰ ਸੁਰੱਖਿਅਤ ਰੱਖ ਸਕਣ. ਉਨ੍ਹਾਂ ਕਿਹਾ ਕਿ ਇਸ ਕਰੋਨਾ ਮਹਾਂਮਾਰੀ ਕਾਰਨ ਦਿਨ ਰਾਤ ਆਪਣੀ ਡਿਊਟੀ ਦੇ ਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰ ਬਿਜਲੀ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਹੂਲਤ ਨਹੀਂ ਦਿੱਤੀ ਗਈ. ਉਨ੍ਹਾਂ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਇਸ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਬਿਜਲੀ ਮੁਲਾਜ਼ਮਾਂ ਨੂੰ ਵੀ ਸੁਰੱਖਿਆ ਦੇ ਲਈ ਸਹੂਲਤਾਂ ਦਿੱਤੀਆਂ ਜਾਣ ਅਤੇ ਉਨ੍ਹਾਂ ਦੇ ਤਨਖਾਹ ਵਿੱਚ ਕੀਤੀ ਜਾ ਰਹੀ ਕਟੌਤੀ ਨੂੰ ਰੋਕਿਆ ਜਾਵੇ. ਉਨ੍ਹਾਂ ਮੰਗ ਕੀਤੀ ਕਿ 1 ਸਤੰਬਰ 2019 ਤੋਂ ਜੋ ਸਕਿੱਲਡ ਰੇਟ ਤੇ 10454 ਰੁਪਏ ਲਾਗੂ ਕੀਤੇ ਜਾਣੇ ਸਨ ਉਨ੍ਹਾਂ ਨੂੰ ਲਾਗੂ ਕੀਤਾ ਜਾਵੇ ਅਤੇ 23 ਮਾਰਚ 2020 ਨੂੰ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿਚ ਮੰਨੀਆਂ ਗਈਆਂ ਮੰਗਾਂ ਨੂੰ ਜਲਦ ਲਾਗੂ ਕੀਤਾ ਜਾਵੇ. ਇਸ ਮੋਕੇ ਸਮੂਹ ਜੱਥੇਬੰਦੀ ਦੇ ਮੈਬਰਾਂ ਅਤੇ ਕਾਮਿਆਂ ਨੇ ਰੋਸ ਪ੍ਰਗਟ ਕੀਤਾ.

Leave a Reply

Your email address will not be published.