ਕੁਰਾਲੀ ਹਸਪਤਾਲ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਵਿਸ਼ਵ ਮਲੇਰੀਆ ਦਿਵਸ ਮਨਾਉਣ ਸਮੇਂ ਹਾਜ਼ਰ ਸਟਾਫ਼
ਪੰਜਾਬ ਅਪ ਨਿਊਜ਼ ਬਿਓਰੋ : ਡਾ: ਮਨਜੀਤ ਸਿੰਘ ਸਿਵਲ ਸਰਜਨ ਐਸ ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ: ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸੀ.ਐਚ.ਸੀ ਕੁਰਾਲ਼ੀ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਹਰ ਸਾਲ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਇਸ ਮੌਕੇ ਸਿਹਤ ਇੰਸਪੈਕਟਰ ਸਵਰਨ ਸਿੰਘ ਨੇ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨੂਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹੇ ਮਾਦਾ ਮੱਛਰ ਜਿਆਦਤਰ ਰਾਤ ਦੇ ਸਮੇਂ ਕੱਟਦਾ ਹੈ। ਇਸ ਲਈ ਸਾਨੂੰ ਹਮੇਸ਼ਾ ਰਾਤ ਦੇ ਸਮੇਂ ਪੂਰੀ ਬਾਜੂ ਵਾਲੇ ਕੱਪੜੇ ਪਹਿਨ ਕੇ ਸੌਣਾ ਚਾਹੀਦਾ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਲੇਰੀਆ ਬੁਖਾਰ ਦਾ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਹਰ ਹਫਤੇ ਕੂਲਰ ਦਾ ਪਾਣੀ, ਛੱਤਾਂ ਉਪਰ ਬਰਤਨਾਂ ਵਿਚ ਪਿਆ ਪਾਣੀ ਅਤੇ ਘਰਾਂ ਦੇ ਆਲੇ ਦੁਆਲੇ ਪਾਣੀ ਨੂੰ ਜਮ੍ਹਾਂ ਨਹੀ ਹੋਣ ਦੇਣਾ ਚਾਹੀਦਾ । ਕਿਸੇ ਵੀ ਵਿਅਕਤੀ ਨੂੰ ਬੁਖਾਰ ਹੋਣ ਦੀ ਸੂਰਤ ਵਿਚ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਆਪਣਾ ਖੂਨ ਟੈਸਟ ਕਰਵਾਉਣਾ ਚਾਹੀਦਾ ਹੈ ਜੋ ਕਿ ਸਰਕਾਰੀ ਹਸਪਤਾਲਾਂ , ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫਤ ਕੀਤਾ ਜਾਦਾ ਹੈ। ਇਸ ਤੋਂ ਇਲਾਵਾ ਮੇਲ ਵਰਕਰਾਂ ਵੱਲੋਂ ਘਰ ਘਰ ਜਾ ਕੇ ਬਲੱਡ ਸਲਾਈਡਾਂ ਬਣਾਈਆਂ ਜਾਦੀਆਂ ਹਨ। ਇਸ ਮੌਕੇ ਮੁਨਸ਼ੀ ਕੁਮਾਰ, ਸੁਖਦੇਵ ਸਿੰਘ ਐਲ ਟੀ, ਸਿਮਰਨ ਜੀਤ ਸਿੰਘ ਸਮੇਤ ਹੋਰ ਵੀ ਸਟਾਫ ਮੈਂਬਰ ਮੌਜੂਦ ਸਨ।