ਕਾਂਗਰਸੀ ਆਗੂ ਸੰਜੀਵ ਗੋਗਨਾ ਨੇ ਬਿਜਲੀ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ

0

ਬਿਜਲੀ ਮਹਿਕਮੇਂ ਦੇ ਕਰਮਚਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਸੰਜੀਵ ਗੋਗਨਾ ਤੇ ਹੋਰ

ਪੰਜਾਬ ਅਪ ਨਿਊਜ਼ ਬਿਓਰੋ: ਪੀ ਐਸ ਪੀ ਸੀ ਐਲ ਦੇ ਮੁਲਾਜ਼ਮਾਂ ਵੱਲੋ ਦਿਨ ਰਾਤ ਧੁੱਪ ਮੀਂਹ ਦੀ ਪਰਵਾਹ ਕੀਤੇ ਬਗੈਰ ਕਰਫਿਊ ਦੌਰਾਨ ਬਿਜਲੀ ਸਪਲਾਈ ਨਿਰਵਿਘਨ ਦਿਤੀ ਜਾ ਰਹੀ ਹੈ ਤਾਂਕਿ ਲੋਕਾਂ ਨੂੰ ਗਰਮੀ ਦੇ ਮੌਸਮ ਵਿੱਚ ਆਪਣੇ ਆਪਣੇ ਘਰ ਰਹਿਣ ਵਿੱਚ ਕੋਈ ਦਿੱਕਤ ਨਾ ਆਵੇ। ਬਿਜਲੀ ਮੁਲਾਜ਼ਮਾਂ ਦੀ ਇਸੇ ਸਮਰਪਿਤ ਭਾਵਨਾ ਨੂੰ ਵੇਖਦੇ ਹੋਏ ਉਘੇ ਸਮਾਜ ਸੇਵੀ ਅਤੇ ਸ਼ਹਿਰੀ ਕਾਂਗਰਸ ਦੇ ਮੀਤ ਪ੍ਰਧਾਨ ਸੰਜੀਵ ਗੋਗਨਾ (ਸੰਜੂ) ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਭਾਵੇਂ ਹਰ ਮਹਿਕਮਾਂ ਸਰਕਾਰੀ ਹਦਾਇਤਾਂ ਦਾ ਪਾਲਣ ਕਰਵਾ ਰਿਹਾ ਹੈ ਬੇਸ਼ਕ ਪੁਲਿਸ, ਡਾਕਟਰ,ਸਫਾਈ ਕਰਮਚਾਰੀ ਹੋਣ ਪਰ ਬਿਜਲੀ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ ਕਿਉਂਕਿ ਗਰਮੀ ਦਾ ਮੌਸਮ ਹੋਣ ਕਾਰਨ ਬਿਜਲੀ ਨਾ ਹੋਣ ਦੀ ਸੂਰਤ ਵਿੱਚ ਘਰ ਨਹੀਂ ਬੈਠਿਆ ਜਾ ਸਕਦਾ ਅਤੇ ਪਾਣੀ ਦੀ ਸਪਲਾਈ ਵੀ ਠੱਪ ਹੋ ਜਾਵੇਗੀ ਲੋਕ ਘਰਾਂ ਵਿੱਚੋਂ ਬਾਹਰ ਨਿਕਲਣ ਲਈ ਮਜਬੂਰ ਹੋ ਜਾਣਗੇ ਤੇ ਤਾਲਾਬੰਦੀ, ਕਰਫਿਊ ਬੇ ਮਾਇਨੇ ਹੋ ਜਾਵੇਗਾ ਇਸ ਲਈ ਕਰਫਿਊ ਨੂੰ ਕਾਮਯਾਬ ਕਰਨ ਵਿੱਚ ਬਿਜਲੀ ਮਹਿਕਮੇ ਦੇ ਕਰਮਚਾਰੀਆਂ ਵੱਲੋਂ ਨਿਭਾਏ ਜਾ ਰਹੇ ਰੋਲ ਨੂੰ ਕਿਸੇ ਵੀ ਸੂਰਤ ਵਿੱਚ ਨਕਾਰਿਆ ਨਹੀਂ ਜਾ ਸਕਦਾ। ਇਸ ਮੌਕੇ ਬਿਜਲੀ ਕਰਮਚਾਰੀਆਂ ਨੇ ਇਸ ਮੁਸੀਬਤ ਦੀ ਘੜੀ ਵਿੱਚ ਨਿਰੰਤਰ ਬਿਜਲੀ ਸਪਲਾਈ ਚਾਲੂ ਰੱਖਣ ਦੀ ਪ੍ਰਤੀਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ ਅਤੇ ਅਪੀਲ ਕੀਤੀ ਕਿ ਉਹ ਆਪਣੇ ਘਰ ਵਿੱਚ ਹੀ ਰਹਿਣ ਤਾਂ ਕਿ ਆਪਾਂ ਸਾਰੇ ਮਿਲਕੇ ਇਸ ਮਹਾਂਮਾਰੀ ਨੂੰ ਹਰਾ ਸਕਦੇ ਹਾਂ।ਇਸ ਮੌਕੇਸ਼ਹਿਰੀ ਕਾਂਗਰਸ ਪ੍ਰਧਾਨ ਨੰਦੀ ਬੰਸਲ, ਵਿੱਕੀ, ਲਖਵਿੰਦਰ ਸਿੰਘ, ਰੌਸ਼ਨ ਲਾਲ ਵਰਮਾਂ, ਕਸ਼ਮੀਰਾ ਸਿੰਘ, ਸੁਰਿੰਦਰ ਸਿੰਘ, ਗੁਰਦੀਪ ਸਿੰਘ ਜੇਈ, ਨਿਰਮੈਲ ਸਿੰਘ ਜੇਈ, ਮਦਨ ਲਾਲ ਜੇਈ, ਸੁਰਜੀਤ ਸਿੰਘ ਲਾਈਨਮੈਨ, ਰਣਜੀਤ ਸਿੰਘ, ਨਰਿੰਦਰ ਸਿੰਘ, ਬਲਜਿੰਦਰ ਸਿੰਘ,ਰਵੀ ਧੀਮਾਨ, ਸੰਜੀਵ ਟੰਡਨ ਆਦਿ ਹਾਜਰ ਸਨ।

About Author

Leave a Reply

Your email address will not be published. Required fields are marked *

You may have missed