ਸਮਾਜਿਕ ਸੁਰੱਖਿਆ ਦੇ ਨਾਲ ਵਾਤਾਵਰਣ ਪ੍ਰਤੀ ਸੁਚੇਤ ਪੁਲਿਸ

ਪੌਦਾ ਲਗਾਉਂਦੇ ਹੋਏ ਪੁਲਿਸ ਮੁਲਾਜ਼ਮ।
ਪੰਜਾਬ ਅਪ ਨਿਊਜ਼ ਬਿਉਰੋ : ਅੱਜ ਜਿੱਥੇ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਕਰਫਿਊ ਲਗਾ ਕੇ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਲਈ ਪਾਬੰਦ ਕੀਤਾ ਗਿਆ ਹੈ, ਉਥੇ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਸਮਾਜਿਕ ਸੁਰੱਖਿਆ ਪ੍ਰਤੀ ਆਪਣੀ ਡਿਊਟੀ ਤਨਦੇਹੀ ਦੇ ਨਾਲ ਨਿਭਾਉਣ ਦੇ ਨਾਲ ਨਾਲ ਵਾਤਾਵਰਣ ਪ੍ਰਤੀ ਵੀ ਸੁਚੇਤ ਹੈ। ਇਸੇ ਕੜੀ ਤਹਿਤ ਅੱਜ ਨੈਸ਼ਨਲ ਹਾਈਵੇ ’ਤੇ ਕੁਰਾਲੀ ਨਜ਼ਦੀਕ ਗੋਸਲਾਂ-ਕਾਲੇਵਾਲ-ਸਿੰਘਪੁਰਾ ਪੁਆਇੰਟ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਵਲੋਂ ਪੌਦਾ ਲਗਾ ਕੇ ਵਾਤਾਵਰਣ ਪ੍ਰੇਮੀ ਹੋਣ ਦਾ ਸਬੂਤ ਦਿੱਤਾ। ਇਸ ਮੌਕੇ ਤਾਇਨਾਤ ਐਸ.ਆਈ. ਹਰਮਨਪ੍ਰੀਤ ਕੌਰ ਦੇ ਨਾਲ ਏਐਸਆਈ ਗੁਰਿੰਦਰਜੀਤ ਸਿੰਘ, ਏਐਸਆਈ ਲਖਮੀਰ ਸਿੰਘ, ਏਐਸਆਈ ਬਲਜੀਤ ਸਿੰਘ, ਹੈੱਡ ਕਾਂਸਟੇਬਲ ਪ੍ਰਿਤਪਾਲ ਸਿੰਘ, ਹੈੱਡ ਕਾਂਸਟੇਬਲ ਗੁਰਸੇਵਕ ਸਿੰਘ, ਕਾਂਸਟੇਬਲ ਕੰਚਨ ਦੇਵੀ, ਕਾਂਸਟੇਬਲ ਰੀਨਾ ਰਾਣੀ ਨੇ ਸਾਂਝੇ ਤੌਰ ’ਤੇ ਪੌਦਾ ਲਗਾ ਕੇ ਆਮ ਲੋਕਾਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਹੋਣ ਦਾ ਸੁਨੇਹਾ ਦਿੱਤਾ। ਇਸ ਮੌਕੇ ਐਸ.ਆਈ. ਹਰਮਨਪ੍ਰੀਤ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਪ”ੌਦੇ ਲਗਾਉਣੇ ਚਾਹੀਦੇ ਹਨ ਤਾਂ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਰੱਖ ਸਕੀਏ। ਉਨ੍ਹਾਂ ਆਮ ਲੋਕਾਂ ਨੂੰ ਹਰ ਮਨੁੱਖ ਲਾਵੇ ਇਕ ਰੁੱਖ ਦਾ ਸੁਨੇਹਾ ਦਿੱਤਾ।