ਆਪ ਆਗੂ ਨਰਿੰਦਰ ਸਿੰਘ ਸ਼ੇਰ ਵੱਲੋਂ ਕੀਤਾ ਰਾਸ਼ਨ ਪੰਚਾਇਤ ਦੇ ਸਪੁਰਦ

ਨਰਿੰਦਰ ਸਿੰਘ ਸ਼ੇਰਗਿੱਲ ਰਾਸ਼ਨ ਦੇ ਪੈਕਟ ਪੰਚਾਇਤ ਨੂੰ ਸੌਂਪਦੇ ਹੋਏ।
ਪੰਜਾਬ ਅਪ ਨਿਊਜ਼ ਬਿਓਰੋ : ਵਿਸ਼ਵ ਭਰ ਵਿੱਚ ਫੈਲੀ ਕਰੋਨਾ ਨਾਮਕ ਬਿਮਾਰੀ ਨੇ ਭਾਰਤ ਵਿੱਚ ਵੀ ਵੱਡੇ ਰੂਪ ਵਿੱਚ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਦੇ ਚੱਲਦਿਆਂ ਪਿਛਲੇ ਸਵਾ ਮਹੀਨੇ ਤੋਂ ਕਰਫਿਊ ਲਗਾ ਕੇ ਇਸ ਉੱਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਹਨ ਇਸ ਕਰਫ਼ਿਊ ਦੌਰਾਨ ਜਿੱਥੇ ਲੋਕਾਂ ਨੂੰ ਬਿਮਾਰੀ ਤੋਂ ਬਚਾਇਆ ਜਾ ਰਿਹਾ ਹੈ ਉੱਥੇ ਹੀ ਹੁਣ ਉਨ੍ਹਾਂ ਲਈ ਆਪਣਾ ਢਿੱਡ ਭਰਨਾ ਔਖਾ ਹੋ ਗਿਆ ਹੈ ਜਿਸ ਦੇ ਚੱਲਦਿਆਂ ਕਈ ਸਮਾਜ ਸੇਵੀ ਸੰਸਥਾਵਾਂ ਅਤੇ ਆਗੂਆਂ ਵੱਲੋਂ ਇਸ ਔਖੇ ਸਮੇਂ ਵਿੱਚ ਗਰੀਬਾਂ ਦੀ ਸਾਰ ਲੈਂਦਿਆਂ ਉਨ੍ਹਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਇਸੇ ਤਰ੍ਹਾਂ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਨਰਿੰਦਰ ਸਿੰਘ ਸ਼ੇਰਗਿੱਲ ਵੱਲੋਂ ਵੀ ਲਗਾਤਾਰ ਇਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਆਪਣੇ ਜੱਦੀ ਪਿੰਡ ਝਿੰਗੜਾਂ ਕਲਾਂ ਵਿਖੇ ਰਾਸ਼ਨ ਦੇ ਪੈਕਟ ਬਣਾਕੇ ਪੰਚਾਇਤ ਦੇ ਹਵਾਲੇ ਕੀਤੇ।ਨਰਿੰਦਰ ਸਿੰਘ ਸ਼ੇਰਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਦਾ ਪਿੰਡ ਆਰਥਿਕ ਤੌਰ ਤੇ ਕਾਫੀ ਮਜ਼ਬੂਤ ਸਥਿਤੀ ਵਿੱਚ ਹੈ ਪਰ ਫਿਰ ਵੀ ਆਪਣਿਆਂ ਦੀ ਸਾਰ ਲੈਣਾ ਵੀ ਉਨ੍ਹਾਂ ਦਾ ਮੁੱਢਲਾ ਫ਼ਰਜ਼ ਸੀ।ਜਿਸਦੇ ਚਲਦਿਆਂ ਅੱਜ ਉਨ੍ਹਾਂ ਕੁਝ ਰਾਸ਼ਨ ਦੇ ਪੈਕਟ ਬਣਾਕੇ ਪਿੰਡ ਦੀ ਪੰਚਾਇਤ ਦੇ ਹਵਾਲੇ ਕੀਤੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਆਖਿਆ ਕਿ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੁੰਦਿਆਂ ਉਨ੍ਹਾਂ ਨੂੰ ਕਦੇ ਵੀ ਕਿਸੇ ਵੀ ਤਰ੍ਹਾਂ ਦੀ ਘਾਟ ਮਹਿਸੂਸ ਨਹੀਂ ਹੋਈ।ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੇ ਪਿੰਡ ਦਾ ਹੀ ਇੱਕ ਨੌਜਵਾਨ ਐਨੇ ਵੱਡੇ ਪੱਧਰ ਉੱਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਜਿਸ ਦੀ ਖੁਸ਼ੀ ਉਨ੍ਹਾਂ ਨੂੰ ਹਮੇਸ਼ਾ ਰਹੇਗੀ।