ਆਮ ਆਦਮੀ ਪਾਰਟੀ ਨੇ ਕੀਤਾ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਦੇ ਮੈਂਬਰ ਰੋਸ ਕਰਦੇ ਹੋਏ
ਪੰਜਾਬ ਅਪ ਨਿਊਜ਼ ਬਿਊਰੋ : ਆਮ ਆਦਮੀ ਪਾਰਟੀ ਹਲਕਾ ਖਰੜ ਦੇ ਇੰਚਾਰਜ਼ ਨਰਿੰਦਰ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ‘ਆਪ‘ ਵਰਕਰਾਂ ਵਲੋਂ ਕੁਰਾਲੀ ਤੇ ਆਸ-ਪਾਸ ਦੇ ਇਲਾਕੇ ਵਿਚ ਆਪੋ-ਆਪਣੇ ਘਰਾਂ ਦੇ ਬਾਹਰ ਖੜ੍ਹੇ ਹੋ ਕੇ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ‘ਮੈਂ ਵੀ ਹਾਂ ਮਨਜੀਤ ਸਿੰਘ‘ ਦੇ ਪੋਸਟਰ ਹੱਥਾਂ ਵਿਚ ਫੜ ਕੇ ਮੂੰਹ ‘ਤੇ ਕਾਲੀਆਂ ਪੱਟੀਆਂ ਬੰਨ ਕੇ ਕੋਰੋਨਾ ਸ਼ਹੀਦ ਮਨਜੀਤਸਿੰਘ ਦੇ ਪਰਿਵਾਰ ਨੂੰ ਸਹਾਇਤਾ ਵਜੋਂ 50 ਲੱਖ ਦੀ ਰਾਸ਼ੀ ਦੇਣ ਦੀ ਮੰਗ ਕਰਦਿਆਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਨਰਿੰਦਰ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਕੋਰੋਨਾ ਸ਼ਹੀਦ ਮਨਜੀਤ ਸਿੰਘ ਦੇ ਪਰਿਵਾਰ ਨੂੰ ਐਲਾਨ ਕੀਤੀ 50 ਲੱਖ ਦੀ ਰਾਸ਼ੀ ਦੇਣ ਦੀ ਬਜਾਏ ਸਿਰਫ਼ 10 ਲੱਖ ਦੇ ਕੇ ਸਾਰ ਰਹੀ ਹੈ, ਜੋ ਕਿ ਮਨਜੀਤ ਸਿੰਘ ਦੇ ਪਰਿਵਾਰ ਨਾਲ ਸਰਾਸਰ ਬੇਇਨਸਾਫ਼ੀ ਹੈ। ਉਨ੍ਹਾਂ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ ਸਰਕਾਰ ਕੋਰੋਨਾ ਸ਼ਹੀਦ ਮਨਜੀਤ ਸਿੰਘ ਦੇ ਪਰਿਵਾਰ ਨੂੰ 50ਲੱਖ ਆਰਥਿਕ ਸਹਾਇਤਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਕੇ ਪਰਿਵਾਰ ਨਾਲ ਇਨਸਾਫ਼ ਕਰੇ ਨਹੀਂ ਤਾਂ ਆਮ ਆਦਮੀ ਪਾਰਟੀ ਦੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਮੌਕੇ ਜਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ, ਗੁਰਪ੍ਰੀਤ ਸਿੰਘ ਛੀਨਾ ਤੇ ਹੋਰ ਹਾਜ਼ਰ ਸਨ।ਫੋਟੋ ਕੈਪਸ਼ਨ 03 : ਆਮ ਆਦਮੀ ਪਾਰਟੀ ਦੇ ਮੈਂਬਰ ਰੋਸ