ਪੁਲਿਸ ਮੁਲਾਜ਼ਮਾਂ, ਅਧਿਕਾਰੀਆਂ ਤੇ ਪੱਤਰਕਾਰਾਂ ਨੂੰ ਸਨਮਾਨਿਤ ਕੀਤਾ

ਪੰਜਾਬ ਅਪ ਨਿਊਜ਼ ਬਿਊਰੋ: ਜਿੱਥੇ ਪੂਰਾ ਸੰਸਾਰ ਕੋਰੋਨਾ ਵਾਇਰਸ ਨਾਲ ਲੜ ਰਿਹਾ ਹੈ, ਉੱਥੇ ਪੁਲਿਸ ਵਿਭਾਗ ਵੱਲੋਂ ਕੋਰੋਨਾ ਵਾਇਰਸ ਨੂੰ ਰੋਕਣ ਲਈ ਆਪਣੀ ਜਾਨ ਵੀ ਪ੍ਰਵਾਹ ਨਾ ਕੀਤੇ ਬਿਨਾਂ ਦਿਨ ਰਾਤ ਇੱਕ ਕਰਕੇ ਲੋਕਾਂ ਦੀ ਸੁਰੱਖਿਆ ਲਈ ਕੰਮ ਕੀਤਾ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫ਼ਿਊ ਵਿਚ ਪੁਲਿਸ ਮੁਲਾਜ਼ਮਾਂ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਇਸ ਦੇ ਚੱਲਦਿਆਂ ਪੰਡਿਤ ਪਵਨ ਕੁਮਾਰ ਪੰਮੀ ਵੇਰਕਾ ਦੁੱਧ ਵਾਲੇ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਪੁਲਿਸ ਮੁਲਾਜ਼ਮਾਂ ਥਾਣਾ ਮੁਖੀ ਸਦਰ ਬਲਜੀਤ ਸਿੰਘ ਵਿਰਕ ਥਾਣਾ ਮੁਖੀ ਸਿਟੀ ਜਸਕਾਰ ਸਿੰਘ, ਕਾਰਜ ਸਾਧਕ ਅਫਸਰ ਵੀ ਕੇ ਜੈਨ, ਡਾ ਗੁਰਬਚਨ ਸਿੰਘ, ਸਫ਼ਾਈ ਸੇਵਕਾਂ ਅਤੇ ਪੱਤਰਕਾਰਾਂ ਨੂੰ ਸਬਜ਼ੀ ਮੰਡੀ ਵਿਖੇ ਸਨਮਾਨਿਤ ਕੀਤਾ ਗਿਆ।ਜਦੋਂ ਤੋ ਕੋਰੋਨਾ ਵਾਇਰਸ ਦਾ ਪ੍ਰਕੋਪ ਚੱਲ ਰਿਹਾ ਹੈ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਪੰਡਿਤ ਪਵਨ ਕੁਮਾਰ ਪੰਮੀ ਨੇ ਕਿਹਾ ਕਿ ਜਿੱਥੇ ਪੁਲਿਸ ਮੁਲਾਜ਼ਮਾਂ ਵੱਲੋਂ ਘਰਾਂ ਤੋਂ ਬਾਹਰ ਰਹਿ ਕੇ ਸਾਡੀ ਸੁਰੱਖਿਆ ਲਈ ਕੰਮ ਕੀਤਾ ਜਾ ਰਿਹਾ ਹੈ ਉੱਥੇ ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਵੀ ਆਪਣਾ ਪੂਰਾ ਸਹਿਯੋਗ ਦੇਈਏ ਤੇ ਕਰਫ਼ਿਊ ਦੌਰਾਨ ਘਰਾਂ ਵਿਚ ਬਣੇ ਰਹੀਏ ਤੇ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਨਾ ਕਰੀਏ, ਕਿਉਂਕਿਸਾਰਿਆਂ ਦੇ ਸਹਿਯੋਗ ਨਾਲ ਹੀ ਕੋਰੋਨਾ ਖਿਲਾਫ ਜੰਗ ਨੂੰ ਜਿੱਤਿਆ ਜਾ ਸਕਦਾ ਹੈ।