ਕਰੋਨਾ ਜੰਗ ਦੇ ਨਾਇਕ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ

ਪੰਜਾਬ ਅਪ ਨਿਊਜ਼ ਬਿਉਰੋ : ਕੋਵਿਡ-19 (ਕਰੋਨਾ ਵਾਇਰਸ) ਨਾਮਕ ਬੀਮਾਰੀ ਦੇ ਕਾਰਨ ਪੁਲਿਸ ਵਿਭਾਗ ਦਿਨ ਰਾਤ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਿਹਾ ਹੈ ਤਾਂ ਜੋ ਪੂਰੇ ਸਮਾਜ ਨੂੰ ਇਸ ਬਿਮਾਰੀ ਤੋਂ ਨਿਜਾਤ ਦਵਾਈ ਜਾ ਸਕੇ। ਜਿਸ ਨੂੰ ਦੇਖਦਿਆਂ ਅੱਜ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੀ ਅਗਵਾਈ ਵਿੱਚ ਇਲਾਕੇ ਦੇ ਮੋਹਤਵਰ ਸੱਜਣਾਂ ਵੱਲੋਂ ਥਾਣਾ ਭਾਗੋਮਾਜਰਾ ਵਿਖੇ ਰਾਜ ਕਪੂਰ (ਡੀ.ਐੱਸ.ਪੀ ਰੋਪੜ) ਅਤੇ ਥਾਣਾ ਮੁਖੀ ਰੋਹਿਤ ਸ਼ਰਮਾ ਸਮੇਤ ਸਮੂਹ ਮੁਲਾਜ਼ਮਾਂ ਦਾ ਸਨਮਾਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਦੱਸਿਆ ਕਿ ਪਿਛਲੇ ਛੇ ਮਹੀਨੇ ਤੋਂ ਪੂਰੀ ਦੁਨੀਆਂ ਦੇ ਵਿੱਚ ਕਰੋਨਾ ਵਾਇਰਸ ਨਾਮਕ ਮਹਾਂਮਾਰੀ ਨੇ ਹਾਹਾਕਾਰ ਮਚਾਇਆ ਹੋਇਆ ਹੈ।ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਲੱਗਭਗ ਡੇਢ ਮਹੀਨੇ ਤੋਂ ਕਰਫ਼ਿਊ ਲਗਾ ਕੇ ਪੰਜਾਬ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਹੋਇਆ ਹੈ।ਉਨ੍ਹਾਂ ਕਿਹਾ ਕਿ ਹਮੇਸ਼ਾ ਦੀ ਤਰ੍ਹਾਂ ਇਸ ਸਮੇਂ ਵੀ ਪੁਲਿਸ ਵਿਭਾਗ ਦੇ ਮੁਲਾਜ਼ਮ ਆਪਣੀ ਜਾਨ ਖਤਰੇ ਵਿੱਚ ਪਾ ਕੇ ਸਾਡੀ ਜਾਨ ਅਤੇ ਮਾਲ ਦੀ ਰੱਖਿਆ ਲਈ ਦਿਨ ਰਾਤ ਪੂਰੀ ਮੁਸਤੈਦੀ ਨਾਲ ਡਿਊਟੀ ਦੇ ਰਹੇ ਹਨ।ਸੋ ਇਸ ਮਹਾਂਮਾਰੀ ਦੇ ਖ਼ਾਤਮੇ ਲਈ ਚੱਲ ਰਹੀ ਲੜਾਈ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਨੂੰ ਦੇਖਦਿਆਂ ਹੋਇਆਂ ਅੱਜ ਇਲਾਕੇ ਦੇ ਮੋਹਤਬਰਾਂ ਵੱਲੋਂ ਪੁਲੀਸ ਮੁਲਾਜ਼ਮਾਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਰਾਜ ਕਪੂਰ (ਡੀ.ਐੱਸ.ਪੀ ਰੋਪੜ) ਵੱਲੋਂ ਆਏ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਬੇਨਤੀ ਕੀਤੀ ਹੈ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਸਰਕਾਰ ਵੱਲੋਂ ਕੀਤੀਆਂ ਹਦਾਇਤਾਂ ਦਾ ਪਾਲਣ ਕਰਕੇ ਉਨ੍ਹਾਂ ਦਾ ਸਹਿਯੋਗ ਦਿੱਤਾ ਜਾਵੇ ਇਸ ਮੌਕੇ ਚੇਅਰਮੈਨ ਰੁਪਿੰਦਰ ਸਿੰਘ ਰਾਜੂ ਬਲਾਕ ਸੰਮਤੀ, ਜਸਵੰਤ ਸਿੰਘ ਬਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਲਵਿੰਦਰ ਸਿੰਘ ਸਰਪੰਚ ਅਟੱਲਗੜ੍ਹ, ਜਸਵੀਰ ਸਿੰਘ ਸਰਪੰਚ ਚੈੜੀਆਂ, ਗੁਰਵਿੰਦਰ ਸਿੰਘ ਚੈੜੀਆਂ, ਹਰਦੀਪ ਸਿੰਘ ਸਰਪੰਚ ਲੁਹਾਰੀ ਰਣਜੀਤ ਸਿੰਘ ਸਰਪੰਚ ਭਾਗੋਮਾਜਰਾ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਜ਼ਰ ਸਨ।