ਥਾਣਾ ਸਦਰ ਦੇ ਪੁਲਿਸ ਮੁਲਾਜ਼ਮਾਂ ਦੀ ਸਿਹਤ ਜਾਂਚ ਹੋਈ

0

ਪੁਲਿਸ ਮੁਲਾਜ਼ਮਾਂ ਦੀ ਸਿਹਤ ਜਾਂਚ ਕਰਦੇ ਹੋਏ ਡਾਕਟਰ।

ਪੰਜਾਬ ਅਪ ਨਿਊਜ਼ ਬਿਉਰੋ  : ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਐਸ ਏ ਐਸ ਨਗਰ ਕੁਲਦੀਪ ਸਿੰਘ ਚਾਹਲ ਦੇ ਨਿਰਦੇਸ਼ਾਂ ਅਨੁਸਾਰ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਮੱਦੇਨਜ਼ਰ ਕਰਫ਼ਿਊ ਦੌਰਾਨ ਡਿਊਟੀ ਨਿਭਾਅ ਰਹੇ ਸਦਰ ਥਾਣਾ ਪੁਲਿਸ ਮੁਲਾਜ਼ਮਾਂ ਦੀ ਸਿਹਤ ਜਾਂਚ ਕੀਤੀ ਗਈ,

ਪੁਲਿਸ ਮੁਲਾਜ਼ਮਾਂ ਦੀ ਸਿਹਤ ਜਾਂਚ ਕਰਦੇ ਹੋਏ ਡਾਕਟਰ।

ਸਥਾਨਕ ਸ਼ਹਿਰ ਦੇ ਸਰਕਾਰੀ ਹਸਪਤਾਲ ਤੋਂ ਡਾ. ਵਿਕਰਮਜੀਤ ਸਿੰਘ, ਸਵਰਨ ਸਿੰਘ ਹੈਲਥ ਇੰਸਪੈਕਟਰ, ਸੁਖਦੇਵ ਸਿੰਘ ਐਲ ਟੀ, ਮੁਨੀਸ਼ ਕੁਮਾਰ ਤੇ ਜਸਪਾਲ ਸਿੰਘ ਐਮ ਪੀ ਐਚ ਡਬਲਿਊ ਦੀ ਟੀਮ ਵੱਲੋਂ ਪੁਲਿਸ ਥਾਣਾ ਸਦਰ ਦੇ 28 ਮੁਲਾਜ਼ਮਾਂ ਦੀ ਮੈਡੀਕਲ ਜਾਂਚ ਕੀਤੀ ਗਈ, ਜੋ ਤੰਦਰੁਸਤ ਪਾਏ ਗਏ। ਥਾਣਾ ਮੁਖੀ ਬਲਜੀਤ ਸਿੰਘ ਵਿਰਕ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੁਲਿਸ ਮੁਲਾਜ਼ਮਾਂ ਵੱਲੋਂ ਵੱਖ ਵੱਖ ਥਾਂਵਾਂ ਤੇ ਨਾਕਾਬੰਦੀ ਕਰਕੇ ਡਿਊਟੀ ਨਿਭਾਈ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਮੈਡੀਕਲ ਚੈੱਕ ਅਪ ਕੀਤਾ ਗਿਆ ਜੋ ਕਿ ਸਾਰੇ ਮੁਲਾਜ਼ਮ ਤੰਦਰੁਸਤ ਪਾਏ ਗਏ ਅਤੇ ਉਨ੍ਹਾਂ ਵੱਲੋਂ ਪੁਲਿਸ ਮੁਲਾਜ਼ਮਾਂ ਦੀ ਸਿਹਤ ਜਾਂਚ ਕਰਨ ਲਈ ਪਹੁੰਚੀ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਏ ਐਸ ਆਈ ਤਰਨਜੀਤ ਸਿੰਘ ਤੇ ਹੋਰ ਮੁਲਾਜ਼ਮ ਹਾਜ਼ਰ ਸਨ।

About Author

Leave a Reply

Your email address will not be published. Required fields are marked *

You may have missed