ਜ਼ੈਲਦਾਰ ਚੈੜੀਆਂ ਨੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

0

ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਜ਼ੈਲਦਾਰ ਚੈੜੀਆਂ ਤੇ ਹੋਰ।

ਪੰਜਾਬ ਅਪ ਨਿਊਜ਼ ਬਿਉਰੋ : ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਾਂਗਰਸੀ ਆਗੂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਅਤੇ ਹੋਰਨਾਂ ਆਗੂਆਂ ਨੇ ਨੇੜਲੇ ਪਿੰਡ ਭਾਗੋਮਾਜਰਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਜਾਣੀਆਂ। ਭਾਗੋਮਾਜਰਾ ਅਨਾਜ ਮੰਡੀ ਦਾ ਦੌਰਾ ਕਰਦਿਆਂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਕਰੋਨਾਵਾਇਰਸ ਦੀ ਮਹਾਂਮਾਰੀ ਦੌਰਾਨ ਵੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾ ਕੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਹੀ ਅਸਲ ਵਿੱਚ ਕਿਸਾਨ ਹਿਤੈਸ਼ੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਰੋਵਾਇਰਸ ਦੇ ਪਸਾਰੇ ਦੌਰਾਨ ਮੰਡੀਆਂ ਵਿੱਚ ਅਨੇਕਾਂ ਸਮੱਸਿਆਵਾਂ ਪੇਸ਼ ਆਉਣ ਦਾ ਖਦਸ਼ਾ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਕੀਤੇ ਪ੍ਰਬੰਧਾਂ ਨੇ ਖਰੀਦ ਪ੍ਰਬੰਧਾਂ ਦੀਆਂ ਸਾਰੀਆਂ ਅਟਕਲਾਂ ਨੂੰ ਦੂਰ ਕਰ ਦਿੱਤਾ ਹੈ। ਉਨਾਂ ਕਿਹਾ ਕਿ ਮੰਡੀਆਂ ਵਿੱਚ ਜਿੱਥੇ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕੋਈ ਸਮੱਸਿਆ ਨਹÄ ਆਉਣ ਦਿੱਤੀ ਗਈ ਉਥੇ ਲਿਫਟਿੰਗ ਅਤੇ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ।ਇਸ ਮੌਕੇ ਰਾਜ ਕਪੂਰ ਡੀ.ਐੱਸ.ਪੀ ਰੋਪੜ, ਚੇਅਰਮੈਨ ਰੁਪਿੰਦਰ ਸਿੰਘ ਰਾਜੂ ਜ਼ਿਲ੍ਹਾ ਪ੍ਰੀਸ਼ਦ, ਜਸਵੰਤ ਸਿੰਘ ਬਾਵਾ ਬਲਾਕ ਸੰਮਤੀ ਮੈਂਬਰ, ਸਰਪੰਚ ਬਲਵਿੰਦਰ ਸਿੰਘ ਅਟੱਲਗੜ੍ਹ ਸਰਪੰਚ, ਕੁਲਦੀਪ ਸਿੰਘ ਆੜ੍ਹਤੀ, ਜਸਵੀਰ ਸਿੰਘ ਚੈੜੀਆਂ, ਗੁਰਵਿੰਦਰ ਸਿੰਘ, ਹਰਦੀਪ ਸਿੰਘ ਲੁਹਾਰੀ, ਰਣਜੀਤ ਸਿੰਘ ਭਾਗੋ ਮਾਜਰਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

About Author

Leave a Reply

Your email address will not be published. Required fields are marked *

You may have missed