ਗੁ : ਕੀਰਤਨ ਅਸਥਾਨ ਗੁਰੂ ਅਰਜਨ ਦੇਵ ਜੀ ਵੱਲੋਂ ਨਿਰੰਤਰ ਵੰਡਿਆ ਜਾ ਰਿਹਾ ਰਾਸ਼ਨ

ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਵੀਰ ਸਿੰਘ ਦੀ ਅਗਵਾਈ ਵਿਚ ਪ੍ਰਬਧਕੀ ਕਮੇਟੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੰਦੇ ਹੋਏ।
ਪੰਜਾਬ ਅਪ ਨਿਊਜ਼ ਬਿਉਰੋ: ਸਥਾਨਕ ਸ਼ਹਿਰ ਦੀ ਸਬਜ਼ੀ ਮੰਡੀ ਸਥਿਤ ਗੁਰਦੁਆਰਾ ਕੀਰਤਨ ਅਸਥਾਨ ਗੁਰੂ ਅਰਜਨ ਦੇਵ ਜੀ ਦੇ ਪ੍ਰਧਾਨ ਇੰਦਰਵੀਰ ਸਿੰਘ ਦੀ ਅਗਵਾਈ ਹੇਠ ਲਾਕ ਡਾਉਨ ਤੇ ਕਰਫਿਊ ਦੌਰਾਨ ਸਥਾਨਕ ਸ਼ਹਿਰ ਤੇ ਇਲਾਕੇ ਦੇ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਵੰਡਣ ਦੀ ਨਿਸ਼ਕਾਮ ਸੇਵਾ ਲਗਾਤਾਰ ਨਿਭਾਈ ਜਾ ਰਹੀ ਹੈ। ਇਸ ਮੌਕੇ ਇੰਦਰਵੀਰ ਸਿੰਘ ਪ੍ਰਧਾਨ ਗੁਰਦੁਆਰਾ ਕੀਰਤਨ ਅਸਥਾਨ ਗੁਰੂ ਅਰਜਨ ਦੇਵ ਜੀ ਤੇ ਲੋਕਲ ਕਮੇਟੀ ਵਲੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦਸਿਆ ਗਿਆ ਕਿ ਉਨ੍ਹਾਂ ਵਲੋਂ ਪਿੱਛਲੇ 40 ਦਿਨ੍ਹਾਂ ਤੋਂ ਲੋੜਵੰਦ ਤੇ ਗਰੀਬ ਪਰਿਵਾਰਾਂ ਦੀ ਸ਼ਨਾਖਤ ਗੁਪਤ ਰੱਖ ਕੇ ਰਾਸ਼ਨ ਦੇਣ ਦੀ ਸੇਵਾ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 1100 ਤੋਂ ਵੱਧ ਰਾਸ਼ਨ ਦੀਆਂ ਕਿੱਟਾਂ ਵੰਡ ਚੁੱਕੇ ਹਨ। ਪ੍ਰਧਾਨ ਇੰਦਰਵੀਰ ਸਿੰਘ ਨੇ ਦਸਿਆ ਕਿ ਇਹ ਸੇਵਾ ਗੁਰੂ ਦੀ ਗੋਲਕ ਤੇ ਇਲਾਕੇ ਦੇ ਸਮਾਜ ਸੇਵੀ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਨਿਰਵਿਘਨ ਚਲਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਇੰਦਰਵੀਰ ਸਿੰਘ, ਮਾਸਟਰ ਅਜੀਤ ਸਿੰਘ ਕੈਸ਼ੀਅਰ, ਭਾਈ ਹਰਿਦਰਪਾਲ ਸਿੰਘ, ਲੱਕੀ, ਭਾਈ ਜਗਦੀਪ ਸਿੰਘ, ਭਾਈ ਰਾਜਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜਰ ਸਨ।