ਰਾਣਾ ਰਣਜੀਤ ਸਿੰਘ ਗਿੱਲ ਨੇ ਗੁਰਦਾਸ ਸਿੰਘ ਬਾਦਲ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ

ਰਾਣਾ ਰਣਜੀਤ ਸਿੰਘ ਗਿੱਲ ।
ਪੰਜਾਬ ਅਪ ਨਿਊਜ਼ ਬਿਉਰੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਗੁਰਦਾਸ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਮੁੱਖ ਸੇਵਾਦਾਰ ਵਿਧਾਨ ਸਭਾ ਹਲਕਾ ਖਰੜ ਰਾਣਾ ਰਣਜੀਤ ਸਿੰਘ ਗਿੱਲ ਨੇ ਆਖਿਆ ਕਿ ਉਨ੍ਹਾਂ ਦੇ ਜਾਣ ਨਾਲ ਬਾਦਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਸਵ: ਗੁਰਦਾਸ ਸਿੰਘ ਬਾਦਲ ਪੁਰਾਣੇ ਸੁਲਝੇ ਹੋਏ ਸਿਆਸਤਦਾਨ ਸਨ, ਜਿਨ੍ਹਾਂ ਦੇ ਤਜਰਬਿਆਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਸੀ। ਉਨ੍ਹਾਂ ਨੇ ਕਿਹਾ ਕਿ ਸਵਰਗਵਾਸੀ ਗੁਰਦਾਸ ਸਿੰਘ ਬਾਦਲ ਦੇ ਜਾਣ ਨਾਲ ਰਾਜਨੀਤਕ ਹਲਕਿਆਂ ‘ਚ ਦੁੱਖ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਹਲਕਾ ਖਰੜ ਵੱਲੋਂ ਬਾਦਲ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਮੇਰੀ ਵਾਹਿਗੁਰੂ ਅੱਗੇ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਅਤੇ ਸਮੂਹ ਬਾਦਲ ਪਰਿਵਾਰ ਨੂੰ ਕਦੇ ਨਾ ਪੂਰੇ ਹੋਣ ਵਾਲੇ ਇਸ ਘਾਟੇ ਨੂੰ ਸਹਿਣ ਦੀ ਹਿੰਮਤ ਬਖ਼ਸ਼ਣ।ਇਸ ਮੌਕੇ ਸੀਨੀਅਰ ਅਕਾਲੀ ਆਗੂ ਰਣਧੀਰ ਸਿੰਘ ਧੀਰਾ, ਰਣਵੀਰ ਸਿੰਘ, ਜੇਥਦਾਰ ਮਨਜੀਤ ਸਿੰਘ ਮੁੰਧੋ ਸਮੇਤ ਹੋਰ ਵੀ ਆਗੂ ਹਾਜਰ ਸਨ।