September 27, 2020

ਕੋਰੋਨਾ ਮੁਕਤ ਹੋਣ ‘ਤੇ ਅੱਜ ਜ਼ਿਲ੍ਹੇ ਦੇ 161 ਹੋਰ ਮਰੀਜ਼ ਘਰਾਂ ਨੂੰ ਭੇਜ ਗਏੇ-ਸਿਵਲ ਸਰਜਨ ਸਿਹਤ ਵਿਭਾਗ ਦੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 161ਮਰੀਜ਼ ਹੋਏ ਕਰੋਨਾ ਮੁਕਤ

ਤਰਨ-ਤਾਰਨ, ਪਲਵਿੰਦਰ ਸਿੰਘ: ਕੰਡਾਕੋਵਿਡ-19 ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਅਤੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 161ਹੋਰ ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਅੱਜ ਉਹਨਾਂ ਨੂੰ ਘਰਾਂ ਨੂੰ ਭੇਜਿਆ ਗਿਆ।ਇਹ ਜਾਣਕਾਰੀ ਦਿੰਦਿਆਂ ਜਿਲਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ  ਨੇ ਦੱਸਿਆ ਕਿ ਅੱਜ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 29 ਅਤੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 28 ਮਰੀਜ਼ਾਂ ਨੂੰ ਸਿਹਤਯਾਬ ਹੋਣ ‘ਤੇ ਘਰਾਂ ਨੂੰ ਭੇਜਿਆ ਗਿਆ ਹੈ।

ਕਰੋਨਾ ਮੁਕਤ ਹੋਏ ਮਰੀਜ਼ਾਂ ਨੇ ਵਧੀਆ ਇਲਾਜ ਤੇ ਦਿੱਤੀਆ ਸੁਵਿਧਾਵਾਂ ਲਈ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ 85 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।ਹੁਣ ਜ਼ਿਲ੍ਹੇ ਵਿੱਚ ਕਰੋਨਾ ਮੁਕਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 161ਗਈ ਹੈ।ਕਿਹਾ ਕਿ ਕਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ ਇਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ।ਉਹਨਾਂ ਕਿਹਾ ਕਿ ਇਲਾਜ ਲਈ ਆਈਸੋਲੇਸ਼ਨ ਸੈਂਟਰਾਂ ਵਿੱਚ ਦਾਖਲ ਮਰੀਜ਼ ਸਿਹਤ ਪੱਖੋ ਪੂਰੀ ਤਰ੍ਹਾਂ ਤੰਦਰੁਸਤ ਹਨ।ਨੇ ਦੱਸਿਆ ਜਿਹੜੇ ਵਿਅਕਤੀ ਆਈਸੋਲੇਸ਼ਨ ਸੈਂਟਰਾਂ ਵਿੱਚ ਇਲਾਜ ਲਈ ਦਾਖਲ ਕੀਤੇ ਗਏ ਸਨ।ਉਹਨਾਂ ਦੇ ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਟੈਸਟ ਨੈਗੇਟਿਵ ਆਉਣ ’ਤੇ ਛੁੱਟੀ ਦਿੱਤੀ ਗਈ ਹੈ।ਇਸ ਮੌਕੇ ਉਹਨਾਂ ਆਈਸੋਲੇਸ਼ਨ ਵਾਰਡ ਵਿਚ ਤਾਇਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ
ਕਰੋਨਾ ਮੁਕਤ ਹੋਏ ਵਿਅਕਤੀਆਂ ਨੇ ਆਈਸੋਲੇਸ਼ਨ ਵਾਰਡ ਵਿਚ ਬਿਤਾਏ ਸਮੇਂ ਦੌਰਾਨ ਉਨਾਂ ਦੇ ਵਧੀਆ ਇਲਾਜ ਤੇ ਦਿੱਤੀਆ ਸੁਵਿਧਾਵਾਂ ਲਈ ਪੰਜਾਬ ਸਰਕਾਰ, ਸਿਹਤ ਵਿਭਾਗ, ਜ਼ਿਲਾ ਪ੍ਰਸ਼ਾਸਨ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *