ਗੁ: ਹਰਗੋਬਿੰਦਗੜ੍ਹ ਸਾਹਿਬ ਕੁਰਾਲ਼ੀ ਵੱਲੋਂ ਰਾਸ਼ਨ ਦੀ ਵੰਡ ਨਿਰੰਤਰ ਜਾਰੀ

ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਰਾਸ਼ਨ ਵੰਡਦੀ ਹੋਈ।
ਪੰਜਾਬ ਅਪ ਨਿਊਜ਼ ਬਿਉਰੋ : ਸਥਾਨਕ ਸ਼ਹਿਰ ਦੇ ਮੋਰਿੰਡਾ ਰੋਡ ਤੇ ਸਥਿਤ ਗੁਰਦੁਆਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਵਲੋਂ ਸ਼ਹਿਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਿਸ਼ਨ ਨਿਸ਼ਕਾਮ ਸੇਵਾ ਤਹਿਤ ਆਰੰਭੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਮੁਹਿੰਮ ਨਿਰੰਤਰ 22 ਮਾਰਚ ਤੋਂ ਜਾਰੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਿੰ ਸਵਰਨ ਸਿੰਘ ਨੇ ਦੱਸਿਆ ਕਿ ਹੁਣ ਤੱਕ 1200 ਤੋਂ ਵੱਧ ਲੋੜਵੰਦਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ਅੱਜ ਰਾਸ਼ਨ ਕਿੱਟਾਂ ਵੰਡਦੇ ਸਮੇਂ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਕਰ ਕੇ ਲੋਕਾਂ ਦੀ ਸੁਰੱਖਿਆ ਲਈ ਲਾਏ ਗਏ ਲਾਕਡਾਊਨ ‘ਚ ਵੀ ਉਹ ਕਿਸੇ ਵੀ ਲੋੜਵੰਦ ਨੂੰ ਭੁੱਖਾ ਨਹੀਂ ਸੌਣ ਦੇਣਗੇ, ਉਨ੍ਹਾਂ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਨੂੰ ਬੇਨਤੀ ਕੀਤੀ ਕਿ ਉਹ ਰਾਸ਼ਨ ਸਬੰਧੀ ਹੋਰ ਸਹਾਇਤਾ ਲਈ ਬੇਝਿਜਕ ਹੋ ਕੇ ਉਨ੍ਹਾਂ ਨਾਲ ਰਾਬਤਾ ਕਾਇਮ ਕਰ ਸਕਦੇ ਹਨ। ਜਿਕਰਯੋਗ ਹੈ ਸ਼ਹਿਰ ਦੇ ਦੋਨੋਂ ਥਾਣਿਆਂ ਵਿੱਚ ਬਾਹਰੋਂ ਆਏ ਮੁਲਾਜ਼ਮਾਂ ਤੇ ਰੈਣ ਬਸੇਰੇ ਵਿੱਚ ਰਹਿ ਰਹੇ ਲੋੜਵੰਦਾਂ ਲਈ ਦੋਨੋਂ ਟਾਇਮ ਦਾ ਖਾਣਾ ਵੀ ਗੁਰਦੁਆਰਾ ਸਾਹਿਬ ਵੱਲੋਂ ਮੁਹਈਆ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਗੁਰਚਰਨ ਸਿੰਘ ਟੌਹੜਾ,ਸ਼ਮਸ਼ੇਰ ਸਿੰਘ, ਪਾਲ਼ ਸਿੰਘ, ਅਮਰ ਸਿੰਘ ਖਜਾਨਚੀ, ਸੁਰਿੰਦਰ ਸਿੰਘ ਖ਼ਾਲਸਾ, ਸਵਰਨ ਸਿੰਘ ਸੇਠ,ਨਿਰਮਲ ਸਿੰਘ, ਬਲਵਿੰਦਰ ਸਿੰਘ ਹੈਡ ਗ੍ਰੰਥੀ, ਮਲੰਗ ਸਿੰਘ ਅਤੇ ਸੁਖਦੇਵ ਸਿੰਘ ਹਾਜ਼ਰ ਸਨ।