ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲੀਸ ਮੁਖੀ ਨੇ ਸਾਈਕਲ ਰੈਲੀ ਰਾਹੀਂ ਲੋਕਾਂ ਨੂੰ ਕਰਫਿਊ ਚ ਢਿੱਲ ਦੌਰਾਨ ਕੇਵਲ ਸਾਈਕਲ ਦੀ ਵਰਤੋਂ ਕਰਨ ਲਈ ਪ੍ਰੇਰਿਆ

ਮੋਗਾ,ਸੰਕਰ ਯਾਦਵ: ਜ਼ਿਲ੍ਹਾ ਪੁਲੀਸ ਮੋਗਾ ਵੱਲੋਂ ਕਰੋਨਾ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਅਤੇ ਆਮ ਜਨਤਾ ਨੂੰ ਸਾਈਕਲ ਇਸਤੇਮਾਲ ਕਰਦਿਆਂ ਵਾਤਾਵਰਨ ਬਚਾਉਣ ਲਈ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸੰਦੀਪ ਹੰਸ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।
ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਹਰਮਨਬੀਰ ਸਿੰਘ ਗਿੱਲ ਵੱਲੋਂ ਆਯੋਜਿਤ ਕੀਤੀ ਗਈ ਇਹ ਰੈਲੀ ਜੋਗਿੰਦਰ ਚੌਕ ਤੋਂ ਸ਼ੁਰੂ ਹੋ ਕੇ ਥਾਪਰ ਚੌਕ ਹੁੰਦੀ ਹੋਈ ਪ੍ਰਤਾਪ ਚੌਕ ਵੱਲ ਗਈ। ਅੱਗੇ ਪ੍ਰਤਾਪ ਚੌਕ ਤੋਂ ਚੈਂਬਰ ਰੋਡ ਤੋਂ ਰੇਲਵੇ ਰੋਡ ਅਤੇ ਥਾਪਰ ਚੌਕ ਹੁੰਦੀ ਹੋਈ ਮੁੜ ਜੋਗਿੰਦਰ ਚੌਕ ਪੁੱਜ ਕੇ ਖ਼ਤਮ ਹੋਈ।
ਹਰ ਆਮ ਨਾਗਰਿਕ ਘਰ ਤੋਂ ਬਾਹਰ ਜਾਣ ਸਮੇਂ ਆਪਣੀ ਸੁਰੱਖਿਆ ਲਈ ਮਾਸਕ, ਸੈਨੀਟਾਈਜਰ ਦੀ ਵਰਤੋਂ ਯਕੀਨੀ ਬਣਾਵੇ, ਸੰਦੀਪ ਹੰਸ
ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਸਿਵਿਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਆਯੋਜਿਤ ਕੀਤੇ ਗਏ ਇਸ ਸਮਾਗਮ ਦਾ ਮੁੱਖ ਮੰਤਵ ਆਮ ਜਨਤਾ ਨੂੰ ਇਸ ਪ੍ਰਤੀ ਜਾਗਰੂਕ ਕਰਨਾ ਹੈ ਕਿ ਉਹ ਵੱਧ ਤੋਂ ਵੱਧ ਸਾਈਕਲ ਚਲਾਉਣ ਅਤੇ ਆਪਣੇ ਸ਼ਰੀਰ ਨੂੰ ਤੰਦਰੁਸਤ ਰੱਖਣ ਤਾਂ ਜੋ ਕਰੋਨਾ਼ ਦੀ ਨਾਮੁਰਾਦ ਬਿਮਾਰੀ ਨੂੰ ਹਰਾਇਆ ਜਾ ਸਕੇ.ઠ
ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਸਾਈਕਲ ਦੇ ਇਸਤੇਮਾਲ ਨਾਲ ਕਰੋਨਾ ਕਾਰਨ ਸਾਮਾਜਕ ਦੂਰੀ ਵੀ ਆਸਾਨੀ ਨਾਲ ਬਣਾਈ ਜਾ ਸਕਦੀ ਹੈ ਅਤੇ ਨਾਲ ਹੀ ਬਾਜ਼ਾਰਾਂ ਚ ਸਾਈਕਲ ਦੇ ਇਸਤੇਮਾਲ ਨਾਲ ਟ੍ਰੈਫਿਕ ਦੀ ਸਮੱਸਿਆ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈઠ
ਇਸ ਮੌਕੇ ਪੁਲਸ ਅਫ਼ਸਰਾਂ ਅਤੇ ਕਰਮਚਾਰੀਆਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ.