ਮਨੁੱਖਤਾ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ

ਭੋਗ ਉਪਰੰਤ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਮੈਂਬਰ।
ਪੰਜਾਬ ਅਪ ਨਿਊਜ਼ ਬਿਉਰੋ : ਕੋਰੋਨਾ ਵਾਇਰਸ ਨੇ ਮਚਾਏ ਕਹਿਰ ਦੇ ਮੱਦੇਨਜ਼ਰ ਅੱਜ ਮੋਰਿੰਡਾ ਰੋਡ ਤੇ ਸਥਿਤ ਗੁਰਦੁਆਰਾ ਹਰਗੋਬਿੰਦ ਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਮੁੱਚੇ ਸੰਸਾਰ ਦੇ ਭਲੇ ਲਈ ਅਕਾਲ ਪੁਰਖ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਅਕਾਲ ਪੁਰਖ ਅੱਗੇ ਸਮੂਹਿਕ ਰੂਪ ਵਿਚ ਅਰਦਾਸ ਬੇਨਤੀ ਕੀਤੀ ਗਈ ਕਿ ਪੂਰੇ ਸੰਸਾਰ ਵਿਚ ਕੋਰੋਨਾ ਵਾਇਰਸ ਨਾਮ ਦੀ ਫੈਲੀ ਮਹਾਮਾਰੀ ਤੋਂ ਨਿਜਾਤ ਦਿਵਾਏ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਵਰਨ ਸਿੰਘ ਨੇ ਦੱਸਿਆ ਕਿ ਪਰਸੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਅੱਜ ਭੋਗ ਪਾਏ ਗਏ ਹਨ ਤੇ ਮਨੁੱਖਤਾ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਵਾਇਰਸ ਤੋਂ ਬਚਣ ਸਿਹਤ ਵਿਭਾਗ ਵੱਲੋਂ ਦੱਸੀਆ ਜਾ ਰਹੀਆ ਸਾਵਧਾਨੀਆਂ ਨੂੰ ਅਪਣਾਉਣਾਂ ਚਾਹੀਦਾ ਹੈ ਅਤੇ ਜਿੰਨੀ ਦੇਰ ਤੱਕ ਹਾਲਾਤ ਆਮ ਨਹੀਂ ਹੋ ਜਾਂਦੇ ਆਪਣੇ ਘਰ ਬੈਠ ਕੇ ਹੀ ਜਾਪ ਕਰਨਾ ਚਾਹੀਦਾ ਹੈ।। ਇਸ ਮੌਕੇ ਗੁਰਚਰਨ ਸਿੰਘ ਟੌਹੜਾ,ਸ਼ਮਸ਼ੇਰ ਸਿੰਘ, ਪਾਲ਼ ਸਿੰਘ, ਅਮਰ ਸਿੰਘ ਖਜਾਨਚੀ, ਸੁਰਿੰਦਰ ਸਿੰਘ ਖ਼ਾਲਸਾ, ਸਵਰਨ ਸਿੰਘ ਸੇਠ,ਨਿਰਮਲ ਸਿੰਘ, ਬਲਵਿੰਦਰ ਸਿੰਘ ਹੈਡ ਗ੍ਰੰਥੀ, ਮਲੰਗ ਸਿੰਘ ਅਤੇ ਸੁਖਦੇਵ ਸਿੰਘ ਹਾਜ਼ਰ ਸਨ।