ਸਮਾਜਸੇਵੀ ਸੱਜਣ ਸਿੰਘ ਹਰੀਪੁਰ ਵੱਲੋਂ ਸਰਕਾਰੀ ਡਿਸਪੈਂਸਰੀ ਦੇ ਡਾਕਟਰ ਦਾ ਸਿਰੋਪਾਓ ਪਾ ਕੇ ਕੀਤਾ ਸਨਮਾਨ

ਸਮਾਜ ਸੇਵੀ ਸੱਜਣ ਸਿੰਘ ਹਰੀਪੁਰ ਵੱਲੋਂ ਸਰਕਾਰੀ ਡਿਸਪੈਂਸਰੀ ਹਰੀਪੁਰ ਦੇ ਡਾਕਟਰ ਹਰਿੰਦਰ ਕੌਰ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਹੋਏ।
ਪੰਜਾਬ ਅਪ ਨਿਊਜ਼ ਬਿਉਰੋ : ਸੰਸਾਰ ਅੰਦਰ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਊਣ ਲਈ ਫਰੰਟ ਲਾਇਨ ‘ਤੇ ਲੜ੍ਹ ਰਹੇ ਮੁਲਾਜ਼ਮਾਂ ਨੂੰ ਸਮਾਜ ਸੇਵੀ ਲੋਕਾਂ ਵੱਲੋਂ ਵੱਖ ਵੱਖ ਥਾਵਾਂ ‘ਤੇ ਸਨਮਾਨਿਤ ਕੀਤਾ ਜਾ ਰਿਹਾ ਹੈ। ਅੱਜ ਸਮਾਜ ਸੇਵੀ ਸੱਜਣ ਸਿੰਘ ਹਰੀਪੁਰ ਪੁੱਤਰ ਸਾਬਕਾ ਨੰਬਰਦਾਰ ਤੇ ਸਰਪੰਚ ਸਵ.ਸਾਧੂ ਸਿੰਘ ਵੱਲੋਂ ਸਰਕਾਰੀ ਡਿਸਪੈਂਸਰੀ ਹਰੀਪੁਰ ਦੇ ਡਾਕਟਰ ਹਰਿੰਦਰ ਕੌਰ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਸੱਜਣ ਸਿੰਘ ਹਰੀਪੁਰ ਨੇ ਕਿਹਾ ਕਿ ਸੰਸਾਰ ਅੰਦਰ ਫੈਲੀ ਇਸ ਕੋਰੋਨਾ ਵਾਇਰਸ ਨਾਮਕ ਮਹਾਂਮਾਰੀ ਤੋਂ ਬਚਾਉਣ ਲਈ ਆਪਣਾ ਪਰਿਵਾਰ ਛੱਡ ਕੇ ਤਨਦੇਹੀ ਨਾਲ ਡਿਉਟੀ ਨਿਭਾ ਰਹੇ ਡਾਕਟਰ, ਪੈਰਾ ਮੈਡੀਕਲ ਸਟਾਫ ਸਨਮਾਨ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਪਿੰਡ ਹਰੀਪੁਰ, ਬੜੀ, ਬਿੰਦਰਖ ਤੇ ਹੋਰ ਪਿੰਡਾਂ ‘ਚ ਸੈਨੀਟਾਈਜਰ ਕਰਵਾਇਆ ਗਿਆ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਤੇ ਸੈਨੇਟਾਈਜਰ, ਡਿਟੋਲ ਸਾਬਣ ਵੀ ਵੰਡਿਆ ਗਿਆ। ਇਸ ਮੌਕੇ ਡਾਕਟਰ ਹਰਿੰਦਰ ਕੌਰ ਨੇ ਕਿਹਾ ਕਿ ਇਸ ਮਹਾਂਮਾਰੀ ਦੇ ਦੌਰ ‘ਚ ਜਿੱਥੇ ਸਮਾਜਸੇਵੀ ਸੰਸਥਾਵਾਂ ਨੇ ਆਪਣੇ ਆਪਣੇ ਤਰੀਕੇ ਨਾਲ ਲੋਕਾਂ ਨੂੰ ਮਹਾਂਮਾਰੀ ਤੋਂ ਬਚਣ ਲਈ ਜਾਗਰੂਕ ਕੀਤਾ ਹੈ, ਉਥੇ ਸਮਾਜਸੇਵੀ ਸੱਜਣ ਸਿੰਘ ਨੇ ਸਿਹਤ ਵਿਭਾਗ ਦੀ ਬਹੁਤ ਮੱਦਦ ਕੀਤੀ ਹੈ, ਇਨ੍ਹਾਂ ਨੇ ਜਿੱਥੇ ਲੋਕਾਂ ਨੂੰ ਰਾਸ਼ਨ ਸਮੱਗਰੀ ਦਿੱਤੀ, ਉਥੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਹੈ। ਇਸ ਮੌਕੇ ਸਮਾਜਸੇਵੀ ਸੁਖਵਿੰਦਰ ਸਿੰਘ ਗਿੱਲ, ਅਵਤਾਰ ਸਿੰਘ ਪੱਪੀ, ਸਰਪੰਚ ਗੁਰਦੀਪ ਸਿੰਘ, ਨਛੱਤਰ ਸਿੰਘ, ਪੰਚ ਜਗਤਾਰ ਸਿੰਘ, ਸੁਖਵਿੰਦਰ ਸਿੰਘ ਬਿੰਦਰਖ, ਡਾ.ਨਿਰਮਲ ਸਿੰਘ, ਸਾਬਕਾ ਸਰਪੰਚ ਨਰਾਤਾ ਸਿੰਘ, ਹੇਤਰਾਮ, ਸਾਬਕਾ ਸਰਪੰਚ ਪ੍ਰੇਮ ਸਿੰਘ, ਪੰਚਾਇਤ ਯੂਨੀਅਨ ਦੇ ਪ੍ਰਧਾਨ ਸੁਰਜੀਤ ਸਿੰਘ, ਸੁਦਾਗਰ ਸਿੰਘ ਰਾਮਪੁਰ, ਜਸਵਿੰਦਰ ਸਿੰਘ ਆਦਿ ਮੌਜੂਦ ਸਨ।