ਬਿਨ੍ਹਾਂ ਨੰਬਰ ਤੋਂ ਦੁਕਾਨਾਂ ਖੋਲ੍ਹਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ

ਬਜ਼ਾਰ ਵਿੱਚ ਦੁਕਾਨਾਂ ਦੀ ਚੈਕਿੰਗ ਕਰਦੇ ਨਗਰ ਕੌਂਸਲ ਦੇ ਕਰਮਚਾਰੀ ਅਤੇ ਪੁਲਿਸ।
ਪੰਜਾਬ ਅਪ ਨਿਊਜ਼ ਬਿਉਰੋ: ਸ਼ਹਿਰ ਵਿਚ ਦੁਕਾਨਦਾਰਾਂ ਵਲੋਂ ਬਿਨ੍ਹਾਂ ਆਪਣੇ ਨੰਬਰ ਤੋਂ ਦੁਕਾਨਾਂ ਖੋਲਣ ਨੂੰ ਲੈ ਕੇ ਅੱਜ ਨਗਰ ਕੌਂਸਲ ਅਤੇ ਪੁਲਿਸ ਨੇ ਜਾਂਚ ਕਰਦੇ ਹੋਏ ਬਿਨ੍ਹਾਂ ਵਾਰੀ ਤੋਂ ਦੁਕਾਨਾਂ ਖੋਲ੍ਹਣ ਵਾਲੇ ਦੁਕਾਨਦਾਰਾਂ ਨੂੰ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ। ਜਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਬਾਜ਼ਾਰ ਵਿਚ ਦੁਕਾਨਾਂ ਨੂੰ ਖੋਲ੍ਹਣ ਲਈ ਟਾਂਕ ਜਿਸਟ ਨੰਬਰ ਜਾਰੀ ਕੀਤੇ ਹੋਏ ਹਨ ਜਿਸ ਤਹਿਤ ਦੁਕਾਨਦਾਰ ਆਪਣੀਆਂ ਦੁਕਾਨਾਂ ਖੋਲਣਗੇ, ਪਰ ਕੁੱਝ ਦੁਕਾਨਦਾਰਾਂ ਵਲੋਂ ਪ੍ਰਸ਼ਾਸਨ ਦੇ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰ ਕੇ ਆਪਣੀਆਂ ਦੁਕਾਨਾਂ ਖੋਲੀਆਂ ਜਾ ਰਹੀਆਂ ਹਨ। ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਵੀ. ਕੇ. ਜੈਨ ਨੇ ਦੱਸਿਆ ਕਿ ਸ਼ਹਿਰ ਵਿਚ ਕੁੱਝ ਦੁਕਾਨਦਾਰਾਂ ਵਲੋਂ ਬਿਨ੍ਹਾਂ ਨੰਬਰ ਤੋਂ ਦੁਕਾਨਾਂ ਖੋਲ੍ਹ ਕੇ ਉਲੰਘਣਾ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਅੱਜ ਚਿਤਾਵਨੀ ਦੇਕੇ ਦੁਕਾਨਾਂ ਬੰਦ ਕਰਵਾਉਣ ਉਪਰੰਤ ਛੱਡ ਦਿੱਤਾ ਗਿਆ ਹੈ ਅਗਰ ਉਹ ਫਿਰ ਵੀ ਬਾਜ਼ ਨਾ ਆਏ ਤਾਂ ਇਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।