ਸਫ਼ਾਈ ਸੇਵਕਾਂ ਦਾ ਕੀਤਾ ਸਨਮਾਨ

ਸਨਮਾਨ ਕਰਨ ਉਪਰੰਤ ਸਫਾਈ ਸੇਵਕਾਂ ਦੇ ਨਾਲ ਪਤਵੰਤੇ।
ਪੰਜਾਬ ਅਪ ਨਿਊਜ਼ ਬਿਉਰੋ : ਕੋਰੋਨਾ ਵਾਇਰਸ ਦੇ ਚੱਲਦਿਆਂ ਲਗਾਏ ਗਏ ਕਰਿਫ਼ਊ ਦੌਰਾਨ ਜਿੱਥੇ ਪੁਲੀਸ ਪ੍ਰਸ਼ਾਸਨ, ਡਾਕਟਰ ਤੇ ਮੀਡੀਆ ਕਰਮੀ ਆਪਣਾ ਅਹਿਮ ਰੋਲ ਨਿਭਾਅ ਰਹੇ ਹਨ, ਉੱਥੇ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦੀ ਸੇਵਾ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ਜੋ ਕਿ ਸ਼ਹਿਰ ਦੀਆਂ ਸੜਕਾਂ ਅਤੇ ਮੁਹੱਲਿਆਂ ਤੋਂ ਇਲਾਵਾ ਘਰਾਂ ਵਿੱਚੋਂ ਜਾ ਕੇ ਕੂੜਾ ਕਰਕਟ ਚੁੱਕ ਰਹੇ ਹਨ।ਇਸ ਲਈ ਸਾਡਾ ਸਭ ਦਾ ਫਰਜ਼ ਬਣਦਾ ਹੈ ਉਨ੍ਹਾਂ ਦਾ ਸਨਮਾਨ ਕਰੀਏ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੌਂਸਲਰ ਬਹਾਦਰ ਸਿੰਘ ਓ.ਕੇ ਅਤੇ ਮੁਹੱਲਾ ਨਿਵਾਸੀਆਂ ਵੱਲੋਂ ਸਫਾਈ ਕਰਮਚਾਰੀਆਂ ਨੂੰ ਸਨਮਾਨਿਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਵੱਲੋਂ ਨਿਭਾਈ ਗਈ ਭੂਮਿਕਾ ਵੀ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਹਰ ਵਿਅਕਤੀ ਇਕ ਦੂਜੇ ਦੇ ਦੁੱਖ ਸੁੱਖ ਵਿੱਚ ਭਾਈਵਾਲ ਬਣਿਆ ਹੈ।ਇਸ ਬਿਮਾਰੀ ਨੂੰ ਖ਼ਤਮ ਕਰਨ ਲਈ ਜਿੱਥੇ ਹਰ ਇੱਕ ਵਿਭਾਗ ਨੇ ਆਪਣਾ ਪੂਰਾ ਯੋਗਦਾਨ ਦਿੱਤਾ ਹੈ।ਉੱਥੇ ਹੀ ਇਨ੍ਹਾਂ ਸਫ਼ਾਈ ਕਰਮਚਾਰੀਆਂ ਵੱਲੋਂ ਵੀ ਅਹਿਮ ਯੋਗਦਾਨ ਪਾਇਆ ਗਿਆ ਹੈ।ਜਿਕਰਯੋਗ ਹੈ ਮੁਹੱਲੇ ਦੀ ਸਫ਼ਾਈ ਸੇਵਕਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦੇ ਹੋਏ 2100 ਰੁਪਏ ਨਕਦ ਅਤੇ ਸੂਟ ਭੇਂਟ ਕੀਤਾ ਗਿਆ। ਇਸ ਮੌਕੇ ਸੀਨੀ ਕਾਗਰਸੀ ਆਗੂ ਰਘਬੀਰ ਸਿੰਘ ਚਤਾਮਲੀ ਨੇ ਸਮੂਹ ਇਲਾਕਾ ਤੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਕੋਰੋਨਾ ਦੇ ਨਾਇਕਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਪ੍ਰਸ਼ਾਸਨ ਵਲੋਂ ਕੀਤੀਆਂ ਹਦਾਇਤਾਂ ਦਾ ਪਾਲਣ ਕਰਨਾ ਚਾਹੀਦਾ ਹੈ।ਇਸ ਮੌਕੇ ਅਵਿਨਾਸ਼ ਕੁਮਾਰ (ਪ੍ਰਧਾਨ ਸਫ਼ਾਈ ਯੂਨੀਅਨ),ਰਾਜ ਕੁਮਾਰ ਟਿੱਲੂ, ਨੋਨਾ, ਸੁਮਨ ਰਾਣੀ (ਸਾਰੇ ਸਫਾਈ ਸੇਵਕ), ਗੁਰਦੇਵ ਸਿੰਘ, ਸੇਵਾ ਸਿੰਘ, ਨਰਿੰਦਰ ਸ਼ਰਮਾ, ਸੁਰਜੀਤ ਸਿੰਘ ਪਾਬਲਾ, ਪ੍ਰਿਤਪਾਲ ਸਿੰਘ, ਰਾਜੇਸ਼ ਕੁਮਾਰ, ਗੁਰਦਰਸ਼ਨ ਬਾਵਾ ਸਮੇਤ ਹੋਰ ਮੁਹੱਲਾ ਨਿਵਾਸੀ ਹਾਜ਼ਰ ਸਨ।